Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

November 19, 2024 08:57 PM
ਦਰਸ਼ਨ ਸਿੰਘ ਚੌਹਾਨ
ਬੋਲੀ ਸ਼ੁਰੂ ਹੋਣ ਤੋਂ ਬਾਅਦ ਸਮਾਪਤ ਕੀਤਾ ਘਿਰਾਓ 
 
ਸੁਨਾਮ : ਸੁਨਾਮ ਵਿਖੇ ਝੋਨੇ ਦੀ ਖਰੀਦ ਸਰਕਾਰ ਵੱਲੋਂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ  ਉਗਰਾਹਾਂ ਦੇ ਕਾਰਕੁੰਨਾ ਨੇ ਆਨਾਜ ਮੰਡੀ ਵਿੱਚ ਧਰਨਾ ਦੇਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਲੇਕਿਨ ਸਰਕਾਰ ਦਾ ਕੋਈ ਨੁਮਾਇੰਦਾ ਖ਼ਰੀਦ ਕਰਨ ਲਈ ਮੰਡੀ ਵਿੱਚ ਨਾ ਆਇਆ, ਇਸ ਤੋਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਦੁਪਹਿਰ ਸਮੇਂ ਸੁਨਾਮ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਕਰੀਬ ਇੱਕ ਘੰਟਾ ਮੁਲਾਜ਼ਮਾਂ ਦਾ ਘਿਰਾਓ ਕਰਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਭੰਡਿਆ । ਕਿਸਾਨਾਂ ਨੇ ਦਫ਼ਤਰ ਦੇ ਦੋਵੇਂ ਗੇਟਾਂ ’ਤੇ ਧਰਨਾ ਲਗਾ ਦਿੱਤਾ ਅਤੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਨਹੀਂ ਨਿਕਲਣ ਦਿੱਤਾ। ਝੋਨੇ ਦੀ ਸਰਕਾਰੀ ਬੋਲੀ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਨੇ ਦਫ਼ਤਰ ਨੂੰ ਘੇਰਾਬੰਦੀ ਤੋਂ ਮੁਕਤ ਕਰ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਰਾਮਸ਼ਰਨ ਸਿੰਘ ਉਗਰਾਹਾਂ ਨੇ ਕਿਹਾ ਕਿ ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੇ ਮੰਗਲਵਾਰ ਸਵੇਰ ਤੋਂ ਹੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ’ ਪਰੰਤੂ ਦੁਪਹਿਰ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਕਿਸੇ ਵੀ ਅਧਿਕਾਰੀ ਨੇ ਧਿਆਨ ਨਹੀਂ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਕੀਟ ਕਮੇਟੀ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਵੀ ਧਰਨਾਕਾਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਕਾਰਨ ਕਿਸਾਨਾਂ ਨੂੰ ਮਾਰਕਿਟ ਕਮੇਟੀ ਦਾ ਦਫ਼ਤਰ ਘੇਰਨ ਲਈ ਮਜਬੂਰ ਹੋਣਾ ਪਿਆ। ਕਰੀਬ ਇੱਕ ਘੰਟਾ ਘੇਰਾਬੰਦੀ ਕਰਨ ਤੋਂ ਬਾਅਦ ਅਧਿਕਾਰੀ ਬੋਲੀ ਲਗਾਉਣ ਲਈ ਪੁੱਜੇ। ਖਰੀਦ ਸ਼ੁਰੂ ਹੋਣ ਤੋਂ ਬਾਅਦ ਦਫਤਰ ਨੂੰ ਘੇਰਾਬੰਦੀ ਤੋਂ ਮੁਕਤ ਕੀਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਮੱਠੀ ਚਾਲ ਹੋਣ ਕਰਕੇ ਕਿਸਾਨਾਂ ਨੂੰ ਪੰਜ ਪੰਜ ਕਿਲੋ ਦੇ ਕੱਟ ਲਗਵਾਕੇ ਝੋਨਾ ਵੇਚਣ ਲਈ ਮਜ਼ਬੂਰ ਹੋਣਾ ਪਿਆ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਲੁੱਟ ਦਾ ਸ਼ਿਕਾਰ ਹੋਏ ਕਿਸਾਨ ਮਾਮਲਾ ਯੂਨੀਅਨ ਦੇ ਧਿਆਨ ਵਿੱਚ ਲਿਆਉਣਗੇ ਤਾਂ ਉਸ ਦੇ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ।

Have something to say? Post your comment

 

More in Malwa

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'