Tuesday, September 16, 2025

Chandigarh

ਮੁਹਾਲੀ 'ਚ ਇਕੋ ਦਿਨ ਵਿੱਚ ਹੋਈਆਂ ਚਾਰ ਮੌਤਾਂ, ਫੇਜ਼ 1 'ਚ ਲੜਕੇ ਨੇ ਕੀਤੀ ਖੁਦਕੁਸ਼ੀ, ਲੜਕੀ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼

November 19, 2024 09:02 PM
ਅਮਰਜੀਤ ਰਤਨ
ਐਸ.ਏ.ਐਸ.ਨਗਰ : ਮੁਹਾਲੀ ਵਿੱਚ ਇੱਕੋ ਦਿਨ ਵਿੱਚ ਚਾਰ ਮੌਤਾਂ ਹੋਣ ਦਾ ਸਮਾਚਾਰ ਹੈ। ਇਸ ਦੌਰਾਨ ਫੇਜ਼ 1 ਵਿਖੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਅਤੇ ਉਸਦੇ ਨਾਲ ਰਹਿੰਦੀ ਨੌਜਵਾਨ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਗੱਲ ਆਖੀ ਜਾ ਰਹੀ ਹੈ ਜਦੋਂਕਿ ਪਿੰਡ ਮਟਰ ਅਤੇ ਪਿੰਡ ਰਾਏਪੁਰ ਵਿੱਚ ਵੀ ਦੋ ਵਿਅਕਤੀਆਂ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ।
ਪਹਿਲੇ ਮਾਮਲੇ ਵਿੱਚ ਸਥਾਨਕ ਫੇਜ਼ 1 ਵਿਚਲੀ ਕੋਠੀ ਨੰ 659 ਦੀ ਟਾਪ ਫਲੋਰ ਤੇ ਰਹਿੰਦੇ ਜੋੜੇ ਦੀ ਮੌਤ ਦਾ ਮਾਮਲਾ ਸਾਮ੍ਹਣੇ ਆਇਆ ਹੈ। ਪੁਲੀਸ ਸੂਤਰਾਂ ਮੁਤਾਬਕ ਪਹਿਲੀ ਨਜਰ ਵਿੱਚ ਇੰਝ ਜਾਪਦਾ ਹੈ ਕਿ ਇੱਥੇ ਰਹਿੰਦੇ ਅਨਫ ਜਮਾਲ ਨਾਮ ਦੇ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ ਜਦੋਂਕਿ ਉਸ ਦੀ ਮਹਿਲਾ ਦੋਸਤ ਨਿਧੀ ਵੱਲੋਂ ਆਪਣੀ ਚੁੰਨੀ ਨਾਲ ਗਲਾ ਘੁੱਟ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਪੁਲੀਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ। ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਬਾਰੇ ਪਤਾ ਲੱਗੇਗਾ। ਇਸ ਸਬੰਧੀ ਥਾਣਾ ਫੇਜ਼-1 ਦੇ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਅਨਫ ਜਮਾਲ ਸਹਾਰਨਪੁਰ ਦਾ ਰਹਿਣ ਵਾਲਾ ਹੈ ਅਤੇ ਨਿਧੀ ਬਿਹਾਰ ਦੀ ਰਹਿਣ ਵਾਲੀ ਹੈ। ਦੋਵੇਂ ਜਣੇ ਮੁਹਾਲੀ ਦੀਆਂ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਕਰਦੇ ਸਨ। ਉਹਨਾਂ ਦੱਸਿਆ ਕਿ ਨੌਕਰੀ ਤੋਂ ਜਮਾਲ ਅਤੇ ਨਿਧੀ ਦੇ ਵੱਖ-ਵੱਖ ਹੱਥ ਲਿਖਤ ਸੁਸਾਇਡ ਨੋਟ ਮਿਲੇ ਹਨ ਜਿਨ੍ਹਾਂ ਵਿੱਚ ਦੋਵਾਂ ਨੇ ਲਿਖਿਆ ਹੈ ਕਿ ਉਹਨਾਂ ਨੂੰ ਮਨੀਸ਼ ਨਾ ਦਾ ਵਿਅਕਤੀ ਤੰਗ ਪ੍ਰੇਸ਼ਾਨ ਅਤੇ ਬਲੈਕਮੇਲ ਕਰ ਰਿਹਾ ਹੈ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਨਫ ਜਮਾਲ ਪਿਛਲੇ ਕਰੀਬ ਡੇਢ ਸਾਲ ਤੋਂ ਉਕਤ ਕੋਠੀ ਵਿਚ ਕਿਰਾਏ ਤੇ ਰਹਿ ਰਿਹਾ ਸੀ। ਬੀਤੇ ਦਿਨੀਂ ਉਸਦੀ ਮਹਿਲਾ ਦੋਸਤ ਉਸ ਨੂੰ ਮਿਲਣ ਲਈ ਆਈ ਹੋਈ ਸੀ ਅਤੇ ਇਸ ਦੌਰਾਨ ਅਨਫ ਜਮਾਲ ਕੰਮ ਤੇ ਵੀ ਨਹੀਂ ਜਾ ਰਿਹਾ ਸੀ। ਕੰਮ ਤੇ ਨਾ ਜਾਣ ਕਾਰਨ, ਜਿਸ ਕੰਪਨੀ ਵਿੱਚ ਉਹ ਕੰਮ ਕਰ ਰਿਹਾ ਸੀ ਦੇ ਸੀਨੀਅਰ ਅਫਸਰ ਨੇ ਉਸ 
ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆਉਣ ਲੱਗ ਪਿਆ। ਉਸ ਦਾ ਸੀਨੀਅਰ ਅਫਸਰ ਅੱਜ ਜਿਵੇਂ ਹੀ ਜਮਾਲ ਦੇ ਘਰ ਪਹੁੰਚਿਆ ਅਤੇ ਦਰਵਾਜਾ ਖੜਕਾਇਆ ਤਾਂ ਦਰਵਾਜਾ ਅੰਦਰੋਂ ਬੰਦ ਸੀ ਅਤੇ ਕਿਸੇ ਨੇ ਵੀ ਅੰਦਰ ਜਵਾਬ ਨਹੀਂ ਦਿੱਤਾ। ਜਮਾਲ ਦੇ ਸੀਨੀਅਰ ਨੇ ਮਕਾਨ ਮਾਲਕ ਨੂੰ ਇਸ ਬਾਰੇ ਦੱਸਿਆ ਕਿ ਉਹਨਾਂ ਦੀ ਮੱਦਦ ਨਾਲ ਜਿਵੇਂ ਹੀ ਦਰਵਾਜੇ ਦੀ ਕੁੰਡੀ ਤੋੜੀ ਤਾਂ ਦੇਖਿਆ ਕਿ ਜਮਾਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਨਾਲ ਹੀ ਲੜਕੀ ਦੀ ਲਾਸ਼ ਵੀ ਪਈ ਹੋਈ ਸੀ । ਲੜਕੀ ਦੇ ਗਲੇ ਵਿੱਚ ਚੁੰਨੀ ਲਿਪਟੀ ਹੋਈ ਸੀ। ਉਧਰ ਪੁਲੀਸ ਵਲੋਂ ਲੜਕੇ ਦੇ ਪਰਿਵਾਰ ਨੂੰ ਸੂਚਨਾ ਦੇਣ ਉਪਰੰਤ ਮ੍ਰਿਤਕ ਦੇ ਲੜਕੇ ਦਾ ਪਿਤਾ ਮੁਹਾਲੀ ਪਹੁੰਚ ਗਿਆ ਹੈ।
 
ਦੂਜੇ ਮਾਮਲੇ ਵਿੱਚ ਪਿੰਡ ਮਟੋਰ ਦੇ ਰਹਿਣ ਵਾਲੇ ਦੇਸ ਰਾਜ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਦੇਸ ਰਾਜ ਪੇਸ਼ੇ ਵਜੋਂ ਰਾਜ ਮਿਸਤਰੀ ਸੀ। ਪਰਿਵਾਰ ਵਲੋਂ ਕਿਸੇ ਤੇ ਕੋਈ ਸ਼ੱਕ ਸੁਭਾ ਨਾ ਹੋਣ ਕਾਰਨ ਮਟਰ ਪੁਲੀਸ ਨੇ 194 ਬੀ.ਐਸ.ਐਸ ਐਕਟ ਦੇ ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
 
ਤੀਜਾ ਮਾਮਲਾ ਥਾਣਾ ਸੋਹਾਣਾ ਅਧੀਨ ਆਉਂਦੇ ਪਿੰਡ ਰਾਏਪੁਰ ਕਲਾਂ ਦਾ ਹੈ।ਇਸ ਸਬੰਧੀ ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੀ ਪਹਿਚਾਨ ਆਫਤਾਬ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਫਤਾਬ ਦਾ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਸ਼ਰਾਬ ਪੀਣ ਦਾ ਆਦੀ ਹੈ। ਮ੍ਰਿਤਕ ਦੀ ਪਤਨੀ ਨੇ ਪੁਲੀਸ ਨੂੰ ਦੱਸਿਆ ਕਿ ਰਾਤ ਨੂੰ ਵੀ ਆਫਤਾਬ ਨੇ ਸ਼ਰਾਬ ਪੀਤੀ ਸੀ ਅਤੇ ਉਹ ਦੋਵੇਂ ਇਕੱਠੇ ਸੁੱਤੇ ਸਨ। ਸਵੇਰੇ ਉਠ ਕੇ ਉਸ ਨੇ ਦੇਖਿਆ ਕਿ ਉਸ ਦੇ ਪਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲੀਸ ਦਾ ਕਹਿਣਾ ਹੈ ਕਿ ਲਾਸ਼ ਮੁਰਦਾਘਰ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ