Saturday, December 13, 2025

Chandigarh

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

November 20, 2024 12:21 PM
ਅਮਰਜੀਤ ਰਤਨ

ਚੰਡੀਗੜ੍ਹ : ਹੁੱਲੜਬਾਜ ਅਤੇ ਟਰੈਫਿਕ ਨਿਯਮਾਂ ਨੂੰ ਟਿੱਚ ਸਮਝਣ ਵਾਲੇ ਸਾਵਧਾਨ ਹੋ ਜਾਓ ਕਿਉਂਕਿ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਟ੍ਰੈਫਿਕ ਨਿਯਮਾਂ ਦੀ ਨਿਗਰਾਨੀ ਕਰਨ ਲਈ 47 ਜੰਕਸ਼ਨਾਂ 'ਤੇ 225 ਤੋਂ ਵੱਧ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ITMS) ਕੈਮਰੇ ਲਗਾਏ ਹਨ। ਇਹ ਕੈਮਰੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰਿਕਾਰਡ ਕਰਦੇ ਹਨ ਤੇ ਚਲਾਨ ਕੱਟਦੇ ਹਨ। ਚੰਡੀਗੜ੍ਹ ਟਰੈਫਿਕ ਪੁਲਿਸ ਇਸ ਪ੍ਰਕਿਰਿਆ ਦੀ ਨਿਗਰਾਨੀ ਕਰਦੀ ਹੈ, ਜਦਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹੋਰ ਕੈਮਰੇ ਲਾਉਣ ਦੀ ਯੋਜਨਾ ਹੈ।
ਇਸ ਸਾਲ ਜਨਵਰੀ ਤੋਂ ਅਕਤੂਬਰ 2024 ਦਰਮਿਆਨ ਚੰਡੀਗੜ੍ਹ ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 485 ਲੋਕਾਂ ਦੇ ਡਰਾਈਵਿੰਗ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਰਜਿਸਟ੍ਰੇਸ਼ਨ ਐਂਡ ਲਾਇਸੈਂਸਿੰਗ ਅਥਾਰਟੀ (RLA) ਨੂੰ ਓਵਰ ਸਪੀਡ, ਰੈੱਡ ਲਾਈਟ ਜੰਪਿੰਗ, ਬਿਨਾਂ ਹੈਲਮੇਟ ਦੇ ਡਰਾਈਵਿੰਗ, ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਮੋਬਾਈਲ ਫ਼ੋਨ ਦੀ ਵਰਤੋਂ ਵਰਗੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਦਿਆਂ ਲਾਇਸੈਂਸ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਸੀ। RLA ਨੇ ਮੋਟਰ ਵਹੀਕਲ ਐਕਟ ਦੀ ਧਾਰਾ 19 ਤੇ ਕੇਂਦਰੀ ਮੋਟਰ ਵਹੀਕਲ ਰੂਲਜ਼ 1989 ਦੇ ਉਪਬੰਧਾਂ ਦੇ ਤਹਿਤ ਇਨ੍ਹਾਂ ਲਾਇਸੈਂਸਾਂ ਨੂੰ ਤਿੰਨ ਤੋਂ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਬਿਨਾਂ ਹੈਲਮੇਟ ਦੇ ਡਰਾਈਵਿੰਗ ਕਰਨ 'ਤੇ ਤਿੰਨ ਮਹੀਨੇ ਲਈ ਸਸਪੈਂਡ ਕੀਤਾ ਗਿਆ ਹੈ, ਜਦੋਂ ਕਿ ਓਵਰ ਸਪੀਡ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਲਾਲ ਬੱਤੀ ਟੱਪਣ 'ਤੇ ਛੇ ਮਹੀਨੇ ਤੱਕ ਦੀ ਪਾਬੰਦੀ ਲਗਾਈ ਗਈ ਸੀ।

ਪਿਛਲੇ ਸਾਲ ਦੇ ਅੰਕੜੇ
2020 ਵਿੱਚ ਚੰਡੀਗੜ੍ਹ ਵਿੱਚ ਸਭ ਤੋਂ ਵੱਧ 4,623 ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤੇ ਗਏ ਸਨ। 2021 ਵਿੱਚ, ਇਹ ਗਿਣਤੀ 4,057 ਸੀ, ਜਦੋਂ ਕਿ 2022 ਵਿੱਚ, 1,118 ਲਾਇਸੈਂਸ ਮੁਅੱਤਲ ਕੀਤੇ ਗਏ ਸਨ। 2023 ਵਿੱਚ, 689 ਡਰਾਈਵਰਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਸਨ।

 

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ