Wednesday, September 17, 2025

Malwa

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

November 20, 2024 04:12 PM
SehajTimes
ਭਵਾਨੀਗੜ੍ਹ : ਬੀਤੇ ਦਿਨੀਂ ਪਿੰਡ ਝਨੇੜੀ ਵਿਖੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਝਨੇੜੀ ਵਲੋਂ ‘ਊੜਾ ਅਤੇ ਜੂੜਾ ਬਚਾਉ ਲਹਿਰ’ ਤਹਿਤ ਕਰਵਾਏ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆ ਵਿਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਤਹਿਤ ਕਰਵਾਏ ਗਏ ਕੁਇਜ ਮੁਕਾਬਲਿਆਂ  ਵਿਚ ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆ ਅਰਸ਼ਪ੍ਰੀਤ ਕੌਰ ਸ਼੍ਰੇਣੀ ਦਸਵੀਂ, ਅਰਮਾਨਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਸ਼ੇ੍ਰਣੀ ਨੌਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਧਾਰਮਿਕ ਗੀਤ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਰਮੈਨ ਕਰਮਜੀਤ ਸਿੰਘ ਤੂਰ, ਪ੍ਰਿੰਸੀਪਲ ਸ਼੍ਰੀਮਤੀ ਬਲਜੀਤ ਕੌਰ ਅਤੇ ਮੈਡਮ ਭਾਵਨਾ ਗਰਗ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment