Saturday, December 20, 2025

Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

November 20, 2024 07:45 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ