Wednesday, September 17, 2025

Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

November 20, 2024 08:52 PM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਉਣ ਤਾਂ ਜੋ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਸਿਹਤ ਸੇਵਾਵਾਂ ਮਹੁਇਆ ਕਰਵਾਈਆਂ ਜਾ ਸਕਣ। ਨਾਲ ਹੀ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲ ਫਾਇਰ ਐਨਓਸੀ ਲੈਣਾ ਯਕੀਨੀ ਕਰਨ ਜਿਸ ਨਾਲ ਕਿਸੇ ਵੀ ਘਟਨਾ ਤੋਂ ਬਚਿਆ ਜਾ ਸਕੇ।

ਕੁਮਾਰੀ ਆਰਤੀ ਸਿੰਘ ਰਾਓ ਨੇ ਅੱਜ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮਸਖਿਆ ਮੀਟਿੰਗ ਦੀ ਅਗਵਾਈ ਕਰ ਰਹੀ ਸੀ। ਮੀਟਿੰਗ ਦੌਰਾਨ ਉਨ੍ਹਾਂ ਨੇ ਵਿਭਾਗ ਵਿਚ ਖਾਲੀ ਅਹੁਦਿਆਂ 'ਤੇ ਭਰਤੀ ਪ੍ਰਕ੍ਰਿਆ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿਚ ਸਿਹਤ ਮੰਤਰੀ ਨੂੰ ਜਾਣੂੰ ਕਰਾਇਆ ਗਿਆ ਕਿ ਹਿਸਾਰ ਦੇ ਪਿੰਡ ਮਯੜ ਵਿਚ 50 ਬਿਸਤਰਿਆਂ ਵਾਲੇ ਆਯੂਸ਼ ਹਸਪਤਾਲ ਦੇ ਭਵਨ ਦਾ ਕੰਮ 90 ਫੀਸਦੀ ਪੂਰਾ ਹੋ ਚੁੱਕਾ ਹੈ। ਲਗਭਗ 10.85 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਦੇ ਆਉਣ ਵਾਲੇ 8 ਤੋਂ 9 ਮਹੀਨੇ ਵਿਚ ਪੂਰਾ ਹੋਣ ਦਾ ਅੰਦਾਜਾ ਹੈ।

ਕੁਮਾਰੀ ਆਰਤੀ ਸਿੰਘ ਰਾਓ ਨੇ ਇਸ ਹਸਪਤਾਲ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿਚ ਓਪੀਡੀ ਜੂਨ 2024 ਤੋਂ ਚਾਲੂ ਹੋ ਗਈ ਹੈ, ਜਿੱਥੇ ਕਈ ਤਰ੍ਹਾ ਦੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਬਾਕੀ ਸੇਵਾਵਾਂ ਨਿਰਮਾਣ ਕੰਮ ਦੇ ਪੂਰਾ ਹੋਣ ਦੇ ਬਾਅਦ ਸ਼ੁਰੂ ਕੀਤੀਆਂ ਜਾਣਗੀਆਂ, ਤਾਂਹੀ ਇਮਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸ਼ੁਰੂ ਕੀਤਾ ਜਾਵੇਗਾ। ਮੰਤਰੀ ਨੂੰ ਇਹ ਵੀ ਦਸਿਆ ਗਿਆ ਕਿ ਫਾਇਰ ਪ੍ਰਣਾਲੀ , ਮੈਡੀਕਲ ਵੇਸਟ ਨਿਪਟਾਨ ਸਹੂਲਤਾਂ, ਲਾਂਡਰੀ ਸੇਵਾਵਾਂ, ਚਾਰਦੀਵਾਰੀ, ਸੀਵਰੇਜ ਉਪਚਾਰ ਪਲਾਂਟ ਅਤੇ ਸੀਵਰੇਜ ਸਿਸਟਮ ਵਰਗੇ ਜਰੂਰੀ ਬੁਨਿਆਦੀ ਢਾਂਚੇ ਦੀਸਥਾਪਨਾ ਵੀ ਜਲਦੀ ਕਰ ਲਈ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿਚ ਆਯੂਸ਼ ਪ੍ਰਣਾਲੀ ਤਹਿਤ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਤੋਂ ਹਿਸਾਰ ਅਤੇ ਨੇੜੇ ਦੇ ਖੇਤਰਾਂ ਦੇ ਲੋਕਾਂ ਨੂੰ ਲਾਭ ਮਿੇਲਗਾ।

ਮੀਟਿੰਗ ਵਿਚ ਆਕੇਡਾ, ਨੁੰਹ ਵਿਚ 60 ਬੈਡ ਵਾਲੇ ਸਰਕਾਰੀ ਯੂਨਾਨੀ ਕਾਲਜ ਅਤੇ ਹਸਪਤਾਲ ਪਰਿਯੋਜਨਾ ਦੇ ਬਾਰੇ ਵਿਚ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਵਿਚ ਦਸਿਆ ਗਿਆ ਕਿ 45.43 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਇਸ ਹਸਪਤਾਲ ਦਾ 52 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਕੰਮ ਪੂਰਾ ਹੋਣ ਦਾ ਸੋਧ ਸਮੇਂ ਸੀਮਾ ਲਗਭਗ 12 ਮਹੀਨੇ ਨਿਰਧਾਰਿਤ ਕੀਤੀ ਗਈ ਹੈ। ਸਿਹਤ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੁੰ ਬਾਕੀ ਕੰਮ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੇ ਪੂਰਾ ਹੋਣ ਦੇ ਬਾਅਦ ਆਕੇੜਾ, ਨੁੰਹ ਅਤੇ ਨੇੜੇ ਦੇ ਖੇਤਰਾਂ ਦੇ ਲੋਕਾਂ ਨੂੰ ਯੁਨਾਨੀ ਪ੍ਰਣਾਲੀ 'ਤੇ ਅਧਾਰਿਤ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ।

ਇਸ ਤੋਂ ਇਲਾਵਾ, ਅੰਬਾਲਾ ਦੇ ਚਾਂਦਪੁਰਾ ਵਿਚ 55.85 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਹੋਮਿਓਪੈਥਿਕ ਕਾਲਜ ਅਤੇ 25 ਬਿਸਤਰਿਆਂ ਦੇ ਹਸਪਤਾਲ ਪਰਿਯੋਜਨਾ ਦੀ ਸਮੀਖਿਆ ਕਰਦੇ ਹੋਏ ਸਿਹਤ ਮੰਤਰੀ ਨੇ ਸਖਤ ਨਿਰਦੇਸ਼ ਦਿੱਤੇ ਕਿ ਹਸਪਤਾਲਾਂ ਦੇ ਨਿਰਮਾਣ ਵਿਚ ਗੈਰ-ਜਰੂਰੀ ਦੇਰੀ ਨਾ ਕੀਤੀ ਜਾਵੇ। ਨਿਰਮਾਣ ਕੰਮਾਂ ਨੂੰ ਸਮੇਂਬੱਧ ਢੰਗ ਨਾਲ ਪੂਰਾ ਕਰਨ ਤਾਂ ਜੋ ਹਸਪਤਾਲ ਵਿਚ ਜਲਦੀ ਤੋਂ ਜਲਦੀ ਸਿਹਤ ਸੇਵਾਵਾਂ ਸ਼ੁਰੂ ਹੋ ਸਕਣ। ਇਸ ਹਸਪਤਾਲ ਦੀ ਓਪੀਡੀ ਵਿਚ ਲਗਭਗ 6253 ਮਰੀਜਾਂ ਨੂੰ ਲਾਭ ਮਿਲਣ ਦੀ ਉਮੀਦ ਹੈ।

 

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ