Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

May 17, 2021 06:44 PM
SehajTimes
ਚੰਡੀਗੜ:ਮਹਾਂਮਾਰੀ ਦੇ ਇਸ ਚੁਣੌਤੀਪੂਰਨ ਸਮੇਂ ਵਿੱਚ ਪੰਜਾਬ ਲਈ ਇੱਕ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਦੇ ਯਤਨਾਂ ਨੂੰ ਬੂਰ ਪਿਆ ਹੈ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਸਪਲਾਈ ਮਿਲਣੀ ਸ਼ੁਰੂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਵਿਡ ਕੰਟਰੋਲ ਰੂਮ (ਆਕਸੀਜਨ) ਦੇ ਮੈਂਬਰਾਂ ਨੇ ਦੱਸਿਆ ਕਿ 27 ਅਪ੍ਰੈਲ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਭਾਰਤੀ ਹਵਾਈ ਸੈਨਾ ਦੇ ਸਹਿਯੋਗ ਨਾਲ ਅਸੀਂ ਹੁਣ ਤੱਕ 30 ਉਡਾਨਾਂ ਜ਼ਰੀਏ ਕੁੱਲ 804.26 ਮੀਟਿ੍ਰਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਪ੍ਰਾਪਤ ਕਰਨ ਵਿਚ ਕਾਮਯਾਬ ਰਹੇ ਹਾਂ। ਉਨਾਂ ਦੱਸਿਆ ਕਿ ਲੰਮੀ ਦੂਰੀ ਹੋਣ ਕਰਕੇ ਸੂਬੇ ਨੂੰ ਆਪਣਾ ਆਕਸੀਜਨ ਕੋਟਾ ਬੋਕਾਰੋ ਅਤੇ ਹਜ਼ੀਰਾ ਤੋਂ ਟਰੱਕਾਂ ਰਾਹੀਂ ਆਕਸੀਜਨ ਲਿਆਉਣ ਲਿਜਾਣ ਅਕਸਰ ਕਾਫੀ ਸਮਾਂ ਲੱਗ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੀਵਨ ਰੱਖਿਅਕ ਮੈਡੀਕਲ ਸਪਲਾਈ ਪ੍ਰਾਪਤ ਕਰਨ ਲਈ ਨਵੇਂ ਢੰਗ-ਤਰੀਕੇ ਵਿਚਾਰਨ ਦਾ ਫੈਸਲਾ ਲਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਚੰਡੀਗੜ੍ਹ ਏਅਰ ਬੇਸ ਤੋਂ ਬੋਕਾਰੋ ਅਤੇ ਹਜ਼ੀਰਾ ਪਲਾਂਟਾਂ ਤੱਕ ਆਕਸੀਜਨ ਟੈਂਕਰ ਪਹੁੰਚਾਉਣ ਅਤੇ ਵਾਪਸ ਸੜਕੀ ਮਾਰਗ ਰਾਹੀਂ ਮੰਗਵਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਹ ਫੈਸਲੇ ਨਾਲ ਸੂਬੇ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਅਤੇ ਸੂਬਾ ਲੋੜੀਂਦੀ ਆਕਸੀਜਨ ਸਪਲਾਈ ਪ੍ਰਾਪਤ ਕਰਨ ਦੇ ਸਮਰੱਥ ਹੋਇਆ ਹੈ।
 
ਆਕਸੀਜਨ ਕੰਟਰੋਲ ਰੂਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਪਲਾਈ ਵਿੱਚ ਹੋਰ ਤੇਜ਼ੀ ਲਿਆਉਣ  ਲਈ ਅਸੀਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸਥਿਤ ਆਕਸੀਜਨ ਉਤਪਾਦਨ ਦੇ ਹੋਰ ਪਲਾਂਟਾਂ ਦੇ ਵੀ ਸੰਪਰਕ ਵਿੱਚ ਹਾਂ ਅਤੇ  ਪੰਜਾਬ ਸਰਕਾਰ ਐਲ.ਐੱਮ.ਓ. ਲਿਜਾਣ ਵਾਲੇ ਟਰੱਕਾਂ ਦੇ ਸਮੇਂ ਸਿਰ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਇਸ ’ਤੇ ਨੇੜਿਓਂ ਨਿਗਰਾਨੀ ਰੱਖ ਰਹੀ ਹੈ। ਉਨਾਂ ਕਿਹਾ, “ਸਟੇਟ ਕੋਵਿਡ ਕੰਟਰੋਲ ਰੂਮ ਤੋਂ ਟਰੱਕਾਂ ਦੀ ਆਵਾਜਾਈ ’ਤੇ ਦੋਹਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕੋਈ ਵੀ ਨੁਕਸ ਪੈਣ ਦੀ ਸਥਿਤੀ ਵਿੱਚ ਕਿਸੇ ਵੀ ਤਰਾਂ ਦੀ ਦੇਰੀ ’ਤੇ ਨਜ਼ਰ ਰੱਖਣ ਲਈ ਹਰੇਕ ਟਰੱਕ ਦੇ ਨਾਲ ਇੱਕ ਪੁਲਿਸ ਕਾਂਸਟੇਬਲ ਵੀ ਮੌਜੂਦ ਹੈ।”ਇਨ੍ਹਾਂ ਸਾਰੇ ਯਤਨਾਂ ਤੋਂ ਇਲਾਵਾ ਸੂਬੇ ਵਲੋਂ ਦੋ ਵਿਸ਼ੇਸ਼ ਰੇਲ ਗੱਡੀਆਂ ਆਕਸੀਜਨ ਐਕਸਪ੍ਰੈਸ ਬੋਕਾਰੋ ਅਤੇ ਹਜ਼ੀਰਾ ਲਈ ਰਵਾਨਾ ਕੀਤੀਆਂ ਗਈਆਂ ਹਨ।
 
ਜਿਕਰਯੋਗ ਹੈ ਕਿ ਇਨਾਂ ਯਤਨਾਂ ਸਦਕਾ ਅੱਜ ਦੀ ਤਾਰੀਖ ਵਿੱਚ ਸਾਡੇ ਕੋਲ ਡਾਕਟਰੀ ਮੰਤਵ ਲਈ ਢੁਕਵੀਂ ਆਕਸੀਜਨ ਉਪਲੱਬਧ ਹੈ। ਉਨਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਵਿੱਚ ਕਾਫੀ ਸੁਧਾਰ ਹੋਇਆ ਹੈ ਅਤੇ  ਕਿਸੇ ਵੀ ਕੋਰੋਨਾ ਮਰੀਜ਼ ਨੂੰ ਇਸ ਜੀਵਨ ਰੱਖਿਅਕ ਗੈਸ ਦੀ ਕਮੀ ਨਹੀਂ ਝੱਲਣੀ ਪਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ