Monday, March 16, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Business

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

November 21, 2024 04:54 PM
SehajTimes

ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਵਿਭਾਗ ਵੱਲੋਂ ਟਰਾਂਸਪੋਰਟ ਸਾਧਨਾਂ ਲਈ ਵੀ ਦਿੱਤੀ ਜਾਂਦੀ ਹੈ ਸਬਸਿਡੀ : ਕੈਬਨਿਟ ਮੰਤਰੀ

ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਮੱਛੀ ਪਾਲਣ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ : ਮੱਛੀ ਪਾਲਣ ਮੰਤਰੀ

ਪਟਿਆਲਾ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।
ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵਿਅਕਤੀਆਂ ਨੂੰ ਸਕੂਟਰ ਅਤੇ ਦੋ ਵਿਅਕਤੀਆਂ ਨੂੰ ਥ੍ਰੀ ਵੀਲ੍ਹਰ ਵਾਹਨ ’ਤੇ ਮਿਲੀ ਸਬਸਿਡੀ ਨਾਲ ਸ਼ੁਰੂ ਕੀਤੇ ਕੰਮ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਹੋਰ ਚਾਹਵਾਨ ਨੌਜਵਾਨ ਵੀ ਵਿਭਾਗ ਵੱਲੋਂ ਸਵੈ ਰੋਜ਼ਗਾਰ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ।
 ਉਨ੍ਹਾਂ ਕਿਹਾ ਕਿ ਕਈ ਵਾਰ ਆਪਣਾ ਕਿੱਤਾ ਸ਼ੁਰੂ ਕਰਨ ਵਾਲਿਆਂ ਦੇ ਮਨ ਵਿੱਚ ਹੁੰਦਾ ਹੈ ਕਿ ਸਿਰਫ਼ ਜ਼ਮੀਨ ਵਾਲਾ ਵਿਅਕਤੀ ਹੀ ਮੱਛੀ ਪਾਲਣ ਦਾ ਕਿੱਤਾ ਕਰ ਸਕਦਾ ਹੈ, ਪਰ ਵਿਭਾਗ ਕੋਲ ਮੱਛੀ ਪਾਲਣ ਸਮੇਤ ਮੱਛੀ ਦੀ ਟਰਾਂਸਪੋਰਟ ਲਈ ਵੀ ਵੱਖ ਵੱਖ ਸਕੀਮਾਂ ਹਨ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਵਰਗ ਤੇ ਮਹਿਲਾਵਾਂ ਨੂੰ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ 60 ਫ਼ੀਸਦੀ ਅਤੇ ਜਨਰਲ ਵਰਗ ਨੂੰ 40 ਫ਼ੀਸਦੀ ਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਇੱਛੁਕ ਮੱਛੀ ਪਾਲਕ ਜਾਂ ਹੋਰ ਕਿਸਾਨ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਅਰਜ਼ੀ ਦੇ ਸਕਦੇ ਹਨ। ਇਸ ਸਕੀਮ ਅਧੀਨ ਪ੍ਰੋਜੈਕਟ ਜਿਵੇਂ ਕਿ ਮੱਛੀ ਪਾਲਣ ਅਤੇ ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ.ਏ.ਐਸ. ਅਤੇ ਬਾਇਓਫਲੋਕ ਸਿਸਟਮ ਦੀ ਸਥਾਪਨਾ, ਮੱਛੀ ਫੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਤੇ ਝੀਂਗੇ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਹੀਕਲ ਦੀ ਖ਼ਰੀਦ ਆਦਿ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਕੀਮ ਅਧੀਨ ਹੁਣ ਤੱਕ ਸਰਕਾਰ ਵੱਲੋਂ 502 ਲਾਭਪਾਤਰੀਆਂ ਨੂੰ ਲਗਭਗ 26.27 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਲਾਭਪਾਤਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 60 ਫ਼ੀਸਦੀ ਸਬਸਿਡੀ ’ਤੇ ਮੋਟਰਸਾਈਕਲ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਆਈਸ ਬਾਕਸ ਲੱਗਿਆ ਹੈ ਜਿਸ ਵਿੱਚ ਕਰੀਬ 30 ਕਿਲੋ ਮੱਛੀ ਸਟੋਰ ਹੁੰਦੀ ਹੈ ਜੋ ਵੱਖ ਵੱਖ ਖੇਤਰਾਂ ਵਿੱਚ ਵੇਚੀ ਜਾਂਦੀ ਹੈ ਜਿਸ ਨਾਲ ਰੋਜ਼ਾਨਾ ਖਰਚੇ ਕੱਢਣ ਤੋਂ ਬਾਅਦ 800 ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੱਛੀ ਪਾਲਣ ਵਿਭਾਗ ਦੀਆਂ ਸਕੀਮਾਂ ਸਦਕਾ ਸਾਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਹੋਏ ਹਨ। ਇਸ ਮੌਕੇ ਮੱਛੀ ਪਾਲਣ ‌ਵਿਭਾਗ ਦੇ ਮੁਖੀ ਨੇ ਦੱਸਿਆ ਕਿ ਆਟੋ ਰਿਕਸ਼ਾ ਨਾਲ ਆਪਣਾ ਕਾਰੋਬਾਰ ਕਰਨ ਵਾਲਿਆਂ ਨੂੰ ਕਰੀਬ 3 ਹਜ਼ਾਰ ਰੁਪਏ ਤੱਕ ਦੀ ਬਚਤ ਹੁੰਦੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ, ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਕਰਮਜੀਤ ਸਿੰਘ ਵੀ ਮੌਜੂਦ ਸਨ।

Have something to say? Post your comment

 

More in Business

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ