Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

November 21, 2024 08:19 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ। ਕੈਬਨਿਟ ਮੰਤਰੀ ਦੇ ਆਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ਨੂੰ ਨਾਲ ਲੈ ਕੇ ਕਾਰਵਾਈ ਕੀਤੀ।

ਡੀ.ਸੀ.ਪੀ.ਯੂ. ਅਤੇ ਡੀ.ਐਮ.ਪੀ.ਓ ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ਨੂੰ ਸ਼ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ। ਇਸ ਮੌਕੇ ਤੇ ਦੋਨਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ। ਟੀਮ ਵੱਲੋਂ ਲੜਕੇ ਅਤੇ ਲੜਕੀ ਨੂੰ ਸਮਝਾਇਆ ਗਿਆ। ਪਰਿਵਾਰ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ। ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਸਬੰਧੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ। ਉਨ੍ਹਾ ਨੇ ਮਾਪਿਆਂ ਨੂੰ ਇਹ ਵੀ ਕਿਹਾ ਕਿ ਬਾਲ ਵਿਆਹ ਪ੍ਰਥਾ ਸਮਾਜ ਲਈ ਸਰਾਪ ਹੈ। ਉਨ੍ਹਾਂ ਕਿਹਾ ਕਿ ਬਾਲ ਅਵਸਥਾ ਬੱਚੇ ਲਈ ਵਿਕਾਸ ਦੀ ਉਮਰ ਹੁੰਦੀ ਹੈ ਇਸ ਲਈ ਉਹ ਆਪਣੇ ਬੱਚਿਆ ਦੇ ਬਾਲ ਵਿਆਹ ਨਾ ਕਰਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ