Friday, December 19, 2025

Chandigarh

ਕੈਪਟਨ ਦਾ ਬਾਦਲ ਮੋਹ ਅਜੇ ਵੀ ਬਰਕਰਾਰ, ਸਾਰੀ ਕਾਰਵਾਈ ਬਾਦਲਾਂ ਨੂੰ ਕਾਨੂੰਨੀ ਸ਼ਿਕੰਜੇ ਤੋਂ ਬਚਾਉਣ ਦਾ ਯਤਨ : ਸੰਧਵਾਂ

May 17, 2021 07:34 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ 'ਚ ਹਰ ਰੋਜ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਕਾਂਗਰਸ ਸਰਕਾਰ ਪੀੜਤ ਪਰਿਵਾਰਾਂ ਦੇ ਜਖਮਾਂ 'ਤੇ ਲੂਣ ਛਿੱੜਕ ਰਹੀ ਹੈ , ਨਾ ਕਿ ਪੰਜਾਬ ਵਾਸੀਆਂ ਅਤੇ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਇਨਸਾਫ ਦੇਣ ਦਾ ਸੁਚੱਜਾ ਕੰਮ ਕਰ ਰਹੀ ਹੈ। ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸੀਆਂ ਦੀ ਗ੍ਰਿਫਤਾਰੀ ਲਈ ਸਾਂਤਮਈ ਰੋਸ ਪ੍ਰਦਰਸਨ ਕਰ ਰਹੇ ਸਿੱਖਾਂ 'ਤੇ ਪੁਲੀਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖ ਨੌਜਵਾਨਾਂ ਨੂੰ ਮਾਰਨ ਅਤੇ ਸੈਂਕੜੇ ਸਿੱਖਾਂ ਨੂੰ ਜਖਮੀ ਕਰਨ ਦੇ ਮਾਮਲਿਆਂ 'ਚ ਜਾਂਚ ਕਮੇਟੀਆਂ ਬਣਾਉਣ ਦਾ ਸਿਲਸਲਾ ਹੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਇਹ ਸਹੁੰ ਖਾ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ 'ਤੇ ਦੋਸੀਆਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਜਾਵੇਗਾ, ਪਰ ਸਾਢੇ ਚਾਰ ਸਾਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀ ਦੋਸੀ ਅਤੇ ਸਾਜਿਸ ਕਰਤਾ ਨੂੰ ਜੇਲ੍ਹ ਵਿੱਚ ਨਹੀਂ ਸੁੱਟਿਆ। ਕੇਵਲ ਤੇ ਕੇਵਲ ਜਾਂਚ ਕਮੇਟੀਆਂ ਬਣਾਉਣ ਦਾ ਹੀ ਕੰਮ ਕੀਤਾ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ ਲਾਇਆ ਕਿ ਅਸਲ ਵਿੱਚ ਕੈਪਟਨ ਦਾ ਬਾਦਲ ਮੋਹ ਅਜੇ ਵੀ ਬਰਕਰਾਰ। ਕਮੇਟੀਆਂ ਬਣਾਉਣ ਦੀ ਸਾਰੀ ਕਾਰਵਾਈ ਕੇਵਲ ਤੇ ਕੇਵਲ ਬਾਦਲਾਂ ਨੂੰ ਕਾਨੂੰਨੀ ਸਿਕੰਜੇ ਤੋਂ ਬਚਾਉਣ ਦਾ ਯਤਨ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਕੈਪਟਨ ਅਤੇ ਬਾਦਲਾਂ ਵਿੱਚਕਾਰ ਦੁਬਈ ਵਿਖੇ ਹੋਏ ਸਮਝੌਤੇ ਤਹਿਤ ਹੀ ਕਾਂਗਰਸ ਸਰਕਾਰ ਬਹਿਬਲ ਕਲਾਂ ਤੇ ਕੋਟਕਪੂਰਾ ਮਾਮਲਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਖੁਦ ਇਸ ਗੱਲ ਤੋਂ ਜਾਣੂੰ ਹਨ ਕਿ ਕਾਂਗਰਸ ਸਰਕਾਰ ਵਿੱਚ ਸੁਖਬੀਰ ਬਾਦਲ ਦਾ ਹੀ ਹੁੱਕਮ ਚੱਲਦਾ ਹੈ।
ਸੰਧਵਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਦੇ ਨਾਂ 'ਤੇ ਸੱਤਾ 'ਤੇ ਕਾਬਜ ਹੋਣ ਵਾਲੀ ਪਾਰਟੀ ਦੀ ਸਰਕਾਰ 'ਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੁੰਦੀ ਹੈ ਅਤੇ ਗੁਰਬਾਣੀ ਦੀ ਸਹੁੰ ਖਾ ਕੇ ਸੱਤਾ ਵਿੱਚ ਆਈ ਪਾਰਟੀ ਹੀ ਬੇਅਦਬੀ ਦੇ ਦੋਸੀਆਂ ਅਤੇ ਸਾਜਿਸ ਕਰਨ ਵਾਲਿਆਂ ਨੂੰ ਬਚਾਅ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਨ 'ਤੇ ਬੇਅਦਬੀ ਕਰਨ ਵਾਲੇ ਦੋਸੀਆਂ ਅਤੇ  ਇਨਾਂ ਦੋਸੀਆਂ ਨੂੰ ਬਚਾਅ ਕੇ ਦੋਹਰੀ ਬੇਅਦਬੀ ਲਈ ਜੰਿਮੇਵਾਰ ਆਗੂਆਂ ਨੂੰ ਜਰੂਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ