Tuesday, July 08, 2025

Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

November 21, 2024 09:11 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 25 ਨਵੰਬਰ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ (21 ਨਵੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਦਿੱਤੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਵੀ ਅਦਾਲਤ ਨੂੰ ਸੌਂਪੀ ਗਈ। ਇਸ ਤੋਂ ਬਾਅਦ ਅਦਾਲਤ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ 11 ਨਵੰਬਰ ਨੂੰ ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ 'ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੇ ਅਗਲੇ 8 ਹਫਤਿਆਂ 'ਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿੱਤੇ ਹਨ, ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 6 ਨਵੰਬਰ ਨੂੰ ਸੂਬਾ ਸਰਕਾਰ ਦੀ ਤਰਫੋਂ ਦਿੱਤੇ ਹੁਕਮਾਂ ਨੂੰ ਸਵੀਕਾਰ ਕਰ ਲਿਆ ਹੈ। ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ  ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਕਿਹਾ ਗਿਆ ਕਿ ਜੇ ਉਹ ਅਜਿਹਾ ਨਹੀਂ ਕਰਦੇ ਤਾਂ 50,000 ਰੁਪਏ ਜੁਰਮਾਨਾ ਕੀਤਾ ਜਾਵੇਗਾ ।

 

5 ਕਾਰਪੋਰੇਸ਼ਨਾਂ ਅਤੇ 42 ਕੌਂਸਲਾਂ ਦਾ ਕਾਰਜਕਾਲ ਪੂਰਾ 

ਪੰਜਾਬ ਵਿੱਚ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖਤਮ ਹੋ ਗਿਆ ਹੈ। ਇਸ ਸਮੇਂ ਤੋਂ ਬਹੁਤ ਸਮਾਂ ਬੀਤ ਗਿਆ ਹੈ ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ।

Have something to say? Post your comment

 

More in Chandigarh

ਨਿੱਝਰ ਚੌਂਕ ਤੋਂ ਬਰਿਆਲੀ ਸੜਕ ਦੀ ਮਾੜੀ ਹਾਲਤ ਤੋਂ ਤੰਗ ਆਏ ਵਸਨੀਕਾਂ ਵਲੋਂ ਸੜਕ ਦਾ ਕੰਮ ਕਰਵਾਉਣ ਲਈ ਕੌਂਸਲ ਪ੍ਰਧਾਨ ਨਾਲ ਮੁਲਾਕਾਤ

ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਦੌਰਾਨ ਅਹੁਦੇਦਾਰੀਆਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪੇ

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਮੀਟਿੰਗ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਕੁਰਾਲੀ ਸ਼ਹਿਰ ‘ਚ ਕੌਮੀ ਸੜਕ ਤੇ ਕਰਿਆਨੇ ਦੀ ਦੁਕਾਨ ‘ਚ ਚੋਰੀ

ਕੌਂਸਲਰ ਓਕੇ ਦੇ ਯਤਨਾਂ ਸਦਕਾ ਚਨਾਲੋਂ ਵਿਖੇ ਹੋਮਿਓਪੈਥਿਕ ਵਿਭਾਗ ਵੱਲੋਂ ਬੀਮਾਰੀਆਂ ਦੇ ਇਲਾਜ਼ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਪ੍ਰਧਾਨ ਜੀਤੀ ਪਡਿਆਲਾ ਵੱਲੋਂ 15.5 ਕਰੋੜ ਦੇ ਵਿਕਾਸ ਕਾਰਜਾਂ ਦੇ ਟੈਂਡਰ ਪਾਸ 

ਹੁਸ਼ਿਆਰਪੁਰ ਬੱਸ ਹਾਦਸਾ: ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ