Sunday, November 16, 2025

Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

November 22, 2024 01:35 PM
ਅਮਰਜੀਤ ਰਤਨ

ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ।

ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ.ਸੀ) ਦੇ ਰਿਟਰਨਿੰਗ ਅਧਿਕਾਰੀ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਧਿਕਾਰੀ ਹਨ।
-----

Have something to say? Post your comment

 

More in Chandigarh

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਹੀ ਖੁਰਾਕ ਪਹਿਲੀ ਦਵਾਈ ਹੈ'

'ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ