Tuesday, September 16, 2025

Malwa

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

November 22, 2024 02:02 PM
SehajTimes
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਮਹੀਨਾਵਾਰ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਜਾਰੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੇ ਕੰਮ ਕਰਵਾਉਣ ਮੌਕੇ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਜੇਕਰ ਕਿਸੇ ਵੀ ਕੰਮ ਲਈ ਹੋਰ ਫੰਡਾਂ ਦੀ ਲੋੜ ਪੈਂਦੀ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਫ਼ੰਡਾਂ ਦੀ ਘਾਟ ਕਾਰਨ ਕੋਈ ਕੰਮ ਨਾ ਰੁਕੇ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਉਨ੍ਹਾਂ ਨਾਲ ਸਬੰਧਤ ਵਰਤੋਂ ਸਰਟੀਫਿਕੇਟ ਪਹਿਲ ਦੇ ਆਧਾਰ ‘ਤੇ ਜਮ੍ਹਾਂ ਕਰਵਾਉਣੇ ਵੀ ਯਕੀਨੀ ਬਣਾਏ ਜਾਣ।
 
          ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਾਗਰਿਕਾਂ ਨੂੰ ਖੱਜਲਖੁਆਰੀ ਤੋਂ ਬਚਾਉਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪੋ-ਆਪਣਾ ਕੰਮ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ।
 
          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਸਿਹਤ ਸੰਸਥਾਵਾਂ, ਸਕੂਲਾਂ, ਸੜਕਾਂ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਦੀ ਨੁਹਾਰ ਬਦਲਣ ਲਈ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਪੂਰੀ ਗੰਭੀਰਤਾ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਹੋਰਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਭਲਾਈ ਸਕੀਮਾਂ ਦਾ ਵੀ ਜਾਇਜ਼ਾ ਲਿਆ।
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐਸ.ਡੀ.ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਤੇ ਮੂਣਕ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 
 
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ