Friday, October 03, 2025

Chandigarh

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

November 22, 2024 02:36 PM
SehajTimes

ਐਸ.ਏ.ਐਸ.ਨਗਰ : ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ ਤੋਂ ਭਜਾਉਣ ਲਈ ਨਿੱਗਰ  ਯਤਨ ਵੀ ਕਰਨਗੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਸਰਪੰਚ ਚੁਣੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਚੁਣੇ ਗਏ ਨੌਜਵਾਨ ਸਰਪੰਚਾਂ ਨੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਵੀ ਸ਼ੁਰੂ ਕਰ ਦਿੱਤੇ ਹਨ।

ਇਸੇ ਕੜੀ ਤਹਿਤ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕਿਆ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਲੰਬਾਈ ਇਕ ਕਿਲੋਮੀਟਰ ਅਤੇ ਚੌੜਾਈ ਲਗਭਗ 11 ਫੁੱਟ ਹੈ। ਇਸ ਨੂੰ ਬਣਾਉਣ ‘ਤੇ 28 ਲੱਖ ਰੁਪਏ ਦਾ ਖਰਚ ਆਵੇਗਾ। ਇਸ ਫਿਰਨੀ ਨੂੰ 60 ਐਮ.ਐਮ. ਦੀਆਂ ਇੰਟਰਲੋਕ ਟਾਈਲਾਂ /ਪੇਵਰ ਬਲਾਕ ਨਾਲ ਪੱਕਾ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਇਹ ਗੱਲ ਪਹਿਲਾਂ ਯਕੀਨੀ ਬਣਾਈ ਜਾਂਦੀ ਹੈ ਕਿ ਸ਼ੁਰੂ ਕੀਤਾ ਗਿਆ ਕੰਮ ਤੈਅ ਕੀਤੀ ਗਈ ਸਮਾਂ-ਸੀਮਾ ਦੇ ਵਿੱਚ ਖਤਮ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂਦੱਸਿਆ ਕਿ ਪਿੰਡ ਬੱਲੋਮਾਜਰਾ  ਦੀ ਫਿਰਨੀ ਦਾ ਕੰਮ ਲਗਭਗ ਦੋ ਮਹੀਨਿਆਂ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਗੁਰਜਿੰਦਰ ਸਿੰਘ ਸਰਪੰਚ, ਜਸਵੀਰ ਕੌਰ, ਸੁਰਜਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਮੈਂਬਰ ਪੰਚਾਇਤ), ਬਲਜੀਤ ਸਿੰਘ ਨੰਬਰਦਾਰ, ਮਨਜੀਤ ਸਿੰਘ, ਬਲਵੀਰ ਸਿੰਘ ਸਰਪੰਚ ਰਾਏਪੁਰ, ਕੁਲਵੀਰ ਸਿੰਘ ਸਰਪੰਚ ਬਰਿਆਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ,ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਵਿਸ਼ਾਲ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਰਾਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਮਲਕੀਤ ਸਿੰਘ ਬਲਾਕ ਪ੍ਰਧਾਨ,ਅਵਤਾਰ ਸਿੰਘ ਝਾਮਪੁਰ ਅਤੇ ਅਮਨ ਸਿੱਧੂ ਵੀ ਹਾਜ਼ਰ ਸਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ