Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਸਿਹਤ ਵਿਭਾਗ ਦੇ ਕਾਮਿਆਂ ਨੇ ਡੇਂਗੂ ਤੋਂ ਬਚਾਅ ਲਈ ਕੀਤਾ ਪ੍ਰੇਰਿਤ 

November 22, 2024 03:11 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲਖਮੀਰਵਾਲਾ, ਭਰੂਰ, ਅਕਾਲਗੜ੍ਹ ਅਤੇ ਚੱਠੇ ਨਕਟੇ ਵਿਖੇ ਘਰ ਘਰ ਜਾਕੇ ਡੇਂਗੂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਲਖਮੀਰਵਾਲਾ ਵੈਲਨੈਸ ਸੈਂਟਰ ਵਿਖੇ ਤਾਇਨਾਤ ਸਿਹਤ ਵਿਭਾਗ ਦੇ ਮੁਲਾਜ਼ਮ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਕਾਰਜਕਾਰੀ ਸਿਵਲ ਸਰਜਨ ਸੰਗਰੂਰ ਡਾਕਟਰ ਅੰਜੂ ਸਿੰਗਲਾ ਅਤੇ ਸੀਐਚਸੀ ਕੌਹਰੀਆਂ  ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ  ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਸੈਂਟਰ ਲਖਮੀਰਵਾਲਾ ਅਤੇ ਅਧੀਨ ਪੈਂਦੇ ਪਿੰਡਾਂ  ਅਕਾਲਗੜ ,ਚੱਠੇ ਨਕਟੇ ,ਭਰੂਰ ਦੇ ਵਿੱਚ ਘਰ ਘਰ ਜਾ ਕਿ  ਸਾਂਝੀਆਂ ਥਾਵਾਂ  ਤੇ ਮਲੇਰੀਆ , ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ। ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ  ਇੱਕ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ਇਹ ਦਿਨ ਵੇਲੇ ਕੱਟਦਾ ਹੈ ਅਤੇ ਸਾਫ ਪਾਣੀ ਵਿੱਚ ਪੈਦਾ  ਹੁੰਦਾ ਹੈ ਇਸ ਦੇ ਮੁੱਖ ਲੱਛਣ  ਤੇਜ਼ ਬੁਖਾਰ ਅਤੇ ਸਿਰਦਰਦ, ਮਾਸਪੇਸ਼ੀਆਂ ਵਿੱਚ ਦਰਦ ਚਮੜੀ ਤੇ ਮਸੂੜਿਆਂ ਵਿੱਚੋਂ ਖੂਨ ਆਉਣਾ ਆਦਿ ਹਨ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਓ ਲਈ  , ਫਰਿੱਜਾਂ ਦੀਆਂ ਟਰੇਆਂ , ਗਮਲਿਆਂ  ਦੀ ਹਫਤੇ ਵਿੱਚ ਇਕ ਵਾਰ ਸਫਾਈ ਜਰੂਰ ਕਰੋ। ਅਜਿਹੇ ਕੱਪੜੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਅਤੇ ਮੱਛਰ ਕੱਟ ਨਾ ਸਕੇ , ਸੌਣ ਦੇ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ  ਜੇਕਰ ਫੇਰ ਵੀ ਬੁਖ਼ਾਰ ਹੋ ਜਾਂਦਾ ਹੈ ਤਾਂ ਸਿਰਫ ਪੈਰਾਸਿਟਾਮੋਲ ਦੀ ਗੋਲੀ ਲਓ, ਪਾਣੀ ਤਰਲ ਪਦਾਰਥ ਜ਼ਿਆਦਾ ਲਓ ਜੇਕਰ ਬੁਖਾਰ ਫੇਰ ਵੀ ਨਹੀ  ਹਟਦਾ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ  ਜਾਕੇ  ਇਲਾਜ ਕਰਵਾਉਣਾ ਜਰੂਰੀ ਹੈ। ਸਿਹਤ ਵਿਭਾਗ ਨੇ ਆਪਣੇ  ਬਰੀਡ ਚੈੱਕਰਾਂ ਰਾਹੀ  ਮੱਛਰ ਪਾਲਣ ਵਾਲੀਆਂ ਥਾਵਾਂ ਤੇ ਸਪਰੇਅ ਵੀ ਕਰਵਾਇਆ ਹੈ। ਇਸ ਮੌਕੇ ਆਸ਼ਾ ਵਰਕਰ ਅਤੇ ਆਂਗਨਵਾੜੀ ਵਰਕਰਾਂ ਹਾਜ਼ਰ ਸਨ।

Have something to say? Post your comment

 

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ