Sunday, November 02, 2025

Malwa

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ 

November 22, 2024 03:38 PM
ਦਰਸ਼ਨ ਸਿੰਘ ਚੌਹਾਨ
ਕਿਹਾ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਕੀਤਾ ਜਾ ਰਿਹਾ ਅਣਦੇਖਾ 
 
ਮਨੀ ਵੜ੍ਹੈਚ ਤੇ ਹੋਰ ਸੜਕ ਤੇ ਪੈੱਚ ਲਾਉਂਦੇ ਹੋਏ। 
 
ਸੁਨਾਮ : ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀਆਂ ਖ਼ਸਤਾ ਹਾਲ ਸੜਕਾਂ ਦੀ ਮੁਰੰਮਤ ਕਰਨ ਲਈ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਨਗਰ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਆਪਣੇ ਸਾਥੀਆਂ ਨਾਲ ਮਿਲਕੇ ਮੁਰੰਮਤ ਕਰਨ ਦਾ ਬੀੜਾ ਚੁੱਕਿਆ ਹੈ। ਰਾਹਗੀਰਾਂ ਲਈ ਪ੍ਰੇਸ਼ਾਨੀ ਬਣੇ ਰੇਲਵੇ ਓਵਰ ਬ੍ਰਿਜ ਤੇ ਪਏ ਖੱਡਿਆਂ ਨੂੰ ਭਰ ਦਿੱਤਾ ਗਿਆ ਹੈ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਰੇਲਵੇ ਓਵਰ ਬ੍ਰਿਜ ਤੇ ਪਏ ਟੋਇਆਂ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਹੈ। ਬੱਸ ਸਟੈਂਡ ਨੇੜਲੇ  ਰੇਲਵੇ ਫਾਟਕ ’ਤੇ ਅੰਡਰ ਬ੍ਰਿਜ ਬਣਨ ਕਾਰਨ ਸਾਰੀ ਆਵਾਜਾਈ ਓਵਰ ਬ੍ਰਿਜ ’ਤੇ ਆ ਗਈ ਹੈ। ਧੁੰਦ ਦਾ ਮੌਸਮ ਆਉਣ ਵਾਲਾ ਹੈ ਅਤੇ ਅਜਿਹੀ ਸਥਿਤੀ ਵਿੱਚ ਇਹ ਟੋਏ ਨਜ਼ਰ ਨਹੀਂ ਆਉਣਗੇ। ਇਸ ਖਤਰੇ ਨੂੰ ਭਾਂਪਦਿਆਂ ਉਸ ਨੇ ਸਮੇਂ ਸਿਰ ਇਸ ਦੀ ਮੁਰੰਮਤ ਕਰਵਾਈ। ਮਨੀ ਵੜ੍ਹੈਚ ਨੇ ਦੱਸਿਆ ਕਿ ਇਸ ਨੂੰ ਠੀਕ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਕਿਹਾ ਗਿਆ ਸੀ ਪਰੰਤੂ 'ਆਪ' ਸਰਕਾਰ ਨੂੰ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਸੁਨਾਮ ਹਲਕੇ ਦੀ ਨੁੰਮਾਇੰਦਗੀ ਕਰਨ ਵਾਲੇ ਵੀ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਸਾਬਤ ਹੋ ਰਹੇ ਹਨ।  ਕਾਂਗਰਸ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਦੱਸਿਆ ਕਿ ਸੁਨਾਮ ਸ਼ਹਿਰ ਦੀਆਂ ਕਈ ਅੰਦਰੂਨੀ ਸੜਕਾਂ ਦੀ ਦਸ਼ਾ ਬੇਹੱਦ ਮਾੜੀ ਹੋ ਰਹੀ ਹੈ, ਬਾਵਜੂਦ ਇਸਦੇ ਵਿਕਾਸ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਇਸ ਮੌਕੇ ਗੁਰਪ੍ਰੀਤ ਲਾਡੀ, ਪਰਮਜੀਤ ਪੱਪੂ, ਸਾਹਿਲ ਜੌੜਾ, ਮਲਕੀਤ ਸਿੰਘ, ਮਨਿੰਦਰ ਮੱਲੀ, ਮੋਹਿਤ ਭਰਥ, ਰਮਨ ਬੱਲ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ