Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

November 22, 2024 03:48 PM
SehajTimes

ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਲੋਕਲ ਇੰਡਸਟਰੀ ਦੀ ਸਿੱਖਿਅਤ/ਟਰੇਂਡ ਕਾਮਿਆਂ ਦੀ ਅਗਲੇ ਪੰਜ ਸਾਲਾਂ ਤੱਕ ਦੀ ਲੋੜ ਬਾਰੇ ਪਤਾ ਲਗਾਉਣ ਲਈ ਕੀਤੇ ਜਾਣ ਵਾਲੇ ਸਰਵੇਖਣ ਸਬੰਧੀ ਪੰਜਾਬ ਯੂਨਵਰਸਿਟੀ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਇਹ ਸਰਵੇਖਣ ਮੁੱਖ ਦਫਤਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਚੰਡੀਗੜ੍ਹ ਦੇ ਨਾਲ ਹੋਏ ਇੱਕ ਸਮਝੌਤੇ ਤਹਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਉਦੋਗਿਕ ਇਕਾਈਆਂ, ਵਿਦਿਅਕ ਅਦਾਰਿਆਂ, ਵੱਖ-ਵੱਖ ਵਿਭਾਗਾਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਵਿੱਚ ਪੜ੍ਹੇ ਲਿਖੇ ਜਾਂ ਘੱਟ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਦੇ ਨਾਲ ਰਾਬਤਾ ਕਾਇਮ ਕਰ ਕੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਪ੍ਰਮੁੱਖ ਸੰਸਥਾਵਾਂ ਜੋ ਕਿਸੇ ਖਾਸ ਖੇਤਰ ਨਾਲ ਸੰਬੰਧਿਤ ਹਨ, ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਵੱਖ-ਵੱਖ ਟ੍ਰੇਨਿੰਗ ਅਦਾਰਿਆਂ, ਉਦਮੀਆਂ, ਇੰਡਸਟਰੀ ਐਸੋਸੀਏਸ਼ਨਜ਼ ਨਾਲ ਵੀ ਮੀਟਿੰਗਾਂ ਕਰ ਕੇ ਉਹਨਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਵੀ ਇਕੱਠਾ ਕੀਤਾ ਜਾਵੇਗਾ।

ਇਸ ਸਰਵੇਖਣ ਦਾ ਮੁੱਖ ਮਨੋਰਥ ਜ਼ਿਲ੍ਹੇ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਅਜਿਹੇ ਕੋਰਸ ਚਲਾਏ ਜਾਣ ਦੀ ਤਜਵੀਜ਼ ਤਿਆਰ ਕੀਤਾ ਜਾਣਾ ਹੈ, ਜਿਸ ਨਾਲ ਲੋਕਲ ਇੰਡਸਟਰੀ ਦੀ ਜ਼ਰੂਰਤ ਵੀ ਪੂਰੀ ਹੋ ਸਕੇ ਅਤੇ ਨੌਜਵਾਨਾਂ ਨੂੰ ਲੋਕਲ ਇੰਡਸਟਰੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਕੰਮ ਮਿਲ ਸਕਣ ਦੀ ਸੰਭਾਵਨਾ ਵੀ ਬਣ ਸਕੇ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ  ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਜੋ ਇਹ ਸਰਵੇਖਣ ਗੁਣਵੰਤਾ ਪੂਰਨ ਹੋ ਸਕੇ ਅਤੇ ਸਰਕਾਰ ਵੱਲੋਂ ਉਲੀਕੇ ਉਦੇਸ਼ ਨੂੰ ਪੂਰਾ ਕਰ ਸਕੇ।

ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੁਨਰ ਵਿਕਾਸ ਮਿਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ