Saturday, November 01, 2025

Chandigarh

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

November 22, 2024 06:41 PM
SehajTimes

ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਕੈਂਪਸ ‘ਚ ਐਨ.ਐਸ.ਡੀ.ਸੀ. ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਤੋਂ ਇਲਾਵਾ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਸਾਫ਼ਟ ਸਕਿੱਲ ਕੋਚਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਸੈਂਟਰ ਆਫ਼ ਇੰਪਲਾਇਮੈਂਟ ਜੈਨਰੇਸ਼ਨ ਐਂਡ ਟਰੇਨਿੰਗ ਦੇ ਕਾਰਜਕਾਰੀ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਮੌਜੂਦਾ ਸਮੇਂ ਪੰਜਾਬ ਵਿੱਚ 14 ਸੀ-ਪਾਈਟ ਕੈਂਪ ਚੱਲ ਰਹੇ ਹਨ ਅਤੇ ਪਠਾਨਕੋਟ ਜ਼ਿਲ੍ਹੇ ਦੇ ਤੰਗੋ ਸ਼ਾਹ ਵਿਖੇ ਇੱਕ ਨਵਾਂ ਕੈਂਪ ਬਣਾਇਆ ਜਾਵੇਗਾ, ਜਿਸ ਵਾਸਤੇ 5.5 ਏਕੜ ਜ਼ਮੀਨ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀ-ਪਾਈਟ ਕੈਂਪਾਂ ਵਿੱਚ ਹੁਣ ਤੱਕ 2,57,595 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ 1,14,861 ਨੌਜਵਾਨਾਂ ਨੂੰ ਰੋਜ਼ਗਾਰ ਮਿਲ ਚੁੱਕਾ ਹੈ।

ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਦੇ ਸਿਲੇਬਸ ਵਿੱਚ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਦੀ ਸ਼ੁਰੂਆਤ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਿਖਲਾਈ ਟਰੇਨਿੰਗ ਪਾਰਟਨਰ ਰਾਹੀਂ ਦਿੱਤੀ ਜਾਵੇਗੀ ਅਤੇ ਸੀ-ਪਾਈਟ ਯੋਗਤਾ ਪ੍ਰਾਪਤ ਨੌਜਵਾਨਾਂ ਦੀ ਪਲੇਸਮੈਂਟ ਲਈ ਪੈਸਕੋ ਨਾਲ ਸਮਝੌਤਾ ਵੀ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਲਏ ਗਏ ਇੱਕ ਹੋਰ ਅਹਿਮ ਫ਼ੈਸਲੇ ਬਾਰੇ ਦੱਸਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੀ-ਪਾਈਟ ਕੈਂਪਾਂ ਵਿੱਚ ਪ੍ਰਸਨੈਲਿਟੀ ਡਿਵੈੱਲਪਮੈਂਟ ਅਤੇ ਸਾਫ਼ਟ ਸਕਿੱਲ ਦੀ ਕੋਚਿੰਗ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਹੋਰ ਨਿਖਾਰਿਆ ਜਾ ਸਕੇ। ਜ਼ਿਕਰਯੋਗ ਹੈ ਕਿ ਇਹ ਕਦਮ ਨੌਜਵਾਨਾਂ ਵਿੱਚ ਇਮਾਨਦਾਰੀ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਇਕਾਗਰਤਾ ਨੂੰ ਹੋਰ ਵਿਕਸਤ ਕਰਨ ਵਿੱਚ ਮਦਦ ਕਰੇਗਾ। ਇਸ ਤੋਂ ਇਲਾਵਾ ਇਹ ਕੋਚਿੰਗ ਨੌਜਨਾਵਾਂ ਨੂੰ ਬਿਹਤਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰੇਗੀ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀ-ਪਾਈਟ ਕੈਂਪ ਨੌਜਵਾਨਾਂ ਵਿੱਚ ਅਨੁਸ਼ਾਸਨ, ਸਮਾਜਿਕ ਸਰੋਕਾਰ ਅਤੇ ਰਾਸ਼ਟਰ ਨਿਰਮਾਣ ਸਮੇਤ ਹੋਰ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਪੁਲਿਸ, ਪੈਰਾ ਮਿਲਟਰੀ ਫੋਰਸਿਜ਼ ਅਤੇ ਹੋਰ ਉਦਯੋਗਿਕ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਲਈ ਵੀ ਸਿਖਲਾਈ ਦੇ ਰਹੇ ਹਨ।

ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਪੰਜਾਬ ਦੇ ਨੌਜਵਾਨਾਂ ਦੀ ਸਿਖਲਾਈ ਨੂੰ ਹੋਰ ਸੁਚਾਰੂ ਨਾਲ ਚਲਾਉਣ ਅਤੇ ਸਮੇਂ ਦੇ ਹਾਣ ਦਾ ਬਣਾਉਣ ਵਿੱਚ ਮਦਦ ਮਿਲੇਗੀ। ਇਸ ਮੀਟਿੰਗ ਵਿੱਚ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ