Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

November 22, 2024 06:45 PM
SehajTimes

ਚੰਡੀਗੜ੍ਹ : ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ।


ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਪੀ.ਐੱਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ ਅਤੇ ਹੁਡਕੋ ਦੇ ਡਾਇਰੈਕਟਰ ਕਾਰਪੋਰੇਟ ਯੋਜਨਾ ਐਮ. ਨਾਗਰਾਜ ਨਸਲ ਸਮਝੌਤੇ ਉੱਪਰ ਹਸਤਾਖਰ ਕੀਤੇ।ਇਸ ਉਪਰੰਤ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਸੇਵਾਵਾ ਦੇਣ ਲਈ ਕਾਰਜਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਜਿਨ੍ਹਾਂ ਦੀ ਲੜੀ ਤਹਿਤ ਅੱਜ ਇਹ ਸਮਝੌਤਾ ਹੋਇਆ ਹੈ।


ਸ਼੍ਰੀਮਤੀ ਉੱਪਲ ਨੇ ਕਿਹਾ ਕਿ ਇਹ ਸਮਝੌਤਾ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ਵਿੱਚ ਨਜ਼ਦੀਕੀ ਸਹਿਯੋਗ ਵਿਕਸਿਤ ਕਰੇਗਾ। ਹੁਡਕੋ ਦਾ ਹਿਊਮਨ ਸੈਟਲਮੈਂਟਸ ਮੈਨੇਜਮੈਂਟ ਇੰਸਟੀਚਿਊਟ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਸਮਰੱਥਾ ਨਿਰਮਾਣ ਦੇ ਪ੍ਰੋਗਰਾਮ ਕਰਵਾਏਗਾ।


ਇਸ ਮੌਕੇ ਹੁਡਕੋ ਤੋਂ ਖੇਤਰੀ ਮੁਖੀ ਸੰਜੇ ਭਾਰਗਵ, ਸੰਯੁਕਤ ਜਨਰਲ ਮੈਨੇਜਰ (ਪ੍ਰੋਜੈਕਟ) ਸ਼ੋਭਾ ਕੁਮਾਰ, ਸੰਯੁਕਤ ਜਨਰਲ ਮੈਨੇਜਰ (ਲਾਅ) ਸੰਜੀਵ ਚੋਪੜਾ ਅਤੇ ਸੀਨੀਅਰ ਮੈਨੇਜਰ (ਸਕੱਤਰ) ਅਸ਼ੀਸ਼ ਗੋਇਲ ਅਤੇ ਪੀ.ਐੱਮ.ਆਈ.ਡੀ.ਸੀ. ਦੇ ਜਨਰਲ ਮੈਨੇਜਰ (ਪ੍ਰੋਜੈਕਟ) ਹਰਸਤਿੰਦਰਪਾਲ ਸਿੰਘ ਢਿੱਲੋਂ, ਮੈਨੇਜਰ (ਸਮਰੱਥਾ ਨਿਰਮਾਣ) ਡਾ. ਮਨਪ੍ਰੀਤ ਧਾਲੀਵਾਲ ਤੇ ਡਾ. ਸੁਮਿਤ ਅਰੋੜਾ ਅਤੇ ਸੰਸਥਾਗਤ ਮਜ਼ਬੂਤੀ ਮਾਹਿਰ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ