Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

November 22, 2024 07:46 PM
SehajTimes

ਨਿਗਰਾਨ ਕਮੇਟੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਰੇਗਾ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ

ਸਕਾਰਾਤਮਕ ਪਹੁੰਚ ਅਤੇ ਜਨਤਕ ਸਹਿਯੋਗ ਲਈ ਕੀਤਾ ਪਿੰਡ ਵਾਸੀਆਂ ਦਾ ਧੰਨਵਾਦ

ਚੰਡੀਗੜ੍ਹ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪਿੰਡ ਵਾਸੀ ਹਰਦੀਪ ਸਿੰਘ ਅਤੇ ਨਵੇਂ ਚੁਣੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਇੱਕ ਵਫ਼ਦ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ । ਇਸ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਰਹਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਲਈ ਸਾਰੇ ਭਾਈਵਾਲਾਂ ਦੀ ਇੱਕ ਨਿਗਰਾਨ ਕਮੇਟੀ ਕਾਰਜਸ਼ੀਲ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਹੋਣ ਵਾਲੇ ਪ੍ਰਦੂਸ਼ਣ ਵਿਰੁੱਧ ਸੂਬਾ ਸਰਕਾਰ ਨੇ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਕਰਨ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਣ ਦੇ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਲਾਂਟ ’ਤੇ ਸਖ਼ਤ ਨਜ਼ਰ ਰੱਖੇਗਾ ਤਾਂ ਜੋ ਇਸ ਦੀ ਕਾਰਵਾਈ ਦੌਰਾਨ ਕੋਈ ਉਲੰਘਣਾ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਅਤੇ ਵਰਜਿਤ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਆਪਣੀ ਸਕਾਰਾਤਮਕ ਪਹੁੰਚ ਰਾਹੀਂ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਸਹਿਯੋਗ ਦੀ ਇੱਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਪਿੰਡ ਵਿੱਚ ਅਤਿ- ਆਧੁਨਿਕ ਖੇਡ ਨਰਸਰੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਇਸੇ ਤਰ੍ਹਾਂ ਉਨ੍ਹਾਂ ਪਿੰਡ ਵਿੱਚ ਹਾਈਟੈਕ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਹੋਰ ਵੀ ਹਰ ਜਾਇਜ਼ ਮੰਗ ਨੂੰ ਪ੍ਰਵਾਨ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ