Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

November 22, 2024 08:06 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ ਸ਼ੋਸ਼ਣ ਮੁਕਤ ਜੀਵਨ ਦਾ ਰਾਸਤਾ ਦਿਖਾਇਆ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਜੀਵਨਜੋਤ ਪ੍ਰੋਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣ ਅਤੇ ਮੁੜ ਵਸੇਬਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਚਲਾਈ ਜਾਂਦੀ ਹੈ।
ਉਹਨਾਂ ਖੁਲਾਸਾ ਕੀਤਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 18 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਰਾਜ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 15 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ, 80 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। 03 ਬੱਚਿਆ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਬੱਚਿਆਂ ਦੇ ਭੀਖ ਮੰਗਣ ਸਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਜਾਂ ਫੇਰ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰ: 1098 ਤੇ ਦਿੱਤੀ ਜਾ ਸਕਦੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ