Wednesday, July 02, 2025

Chandigarh

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

November 22, 2024 08:13 PM
ਅਮਰਜੀਤ ਰਤਨ

ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਚੰਡੀਗੜ੍ਹ  : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ ਹਨ।ਮੁੱਖ ਮੰਤਰੀ ਨੇ ਇਹ ਫੰਡ ਬੱਸੀ ਸੰਘੋਲ ਰੋਡ, ਜੋਧਪੁਰ ਤੋਂ ਮਹਿਦੀਆਂ ਰੋਡ, ਸਰਹਿੰਦ ਚੁੰਨੀ ਰੋਡ ਤੋਂ ਘੁਮੰਡਗੜ੍ਹ, ਸਰਹਿੰਦ ਚੁੰਨੀ ਰੋਡ ਤੋਂ ਦੁਫੇਰਾ, ਨੋਗਾਵਾਂ ਤੋਂ ਲੋਹਾੜੀ ਰੋਡ, ਬੱਸੀ ਤੋਂ ਡਡਹੇੜੀ ਵਾਇਆ ਜੇਰਖੇਲਾ ਖੇੜੀ, ਫਿਰੋਜ਼ਪੁਰ, ਬਾਗ ਸਿਕੰਦਰ, ਖਰੜ ਬੱਸੀ ਰੋਡ ਤੋਂ ਘੁਮੰਡਗੜ੍ਹ, ਬੱਸੀ ਸੰਘੋਲ ਰੋਡ ਤੋਂ ਕੋਟਲਾ ਮਕਸੂਦਾਂ ਵਾਇਆ ਅਬਦੁੱਲਾਪੁਰ ਮਹਿਦੂਦਾਂ, ਖੇੜੀ ਨੌਧ ਸਿੰਘ ਤੋਂ ਬੱਸੀ ਪਠਾਣਾ ਤੋਂ ਮੈਕ ਲਿਮਟ ਵਾਇਆ ਬੋਰ ਅਤੇ ਹੋਰ ਪੈਚ ਮੁਕਤ ਕਰਨ ਲਈ ਜਾਰੀ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੰਤਵ ਲਈ ਲੋੜੀਂਦੇ ਫੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਆਏ ਲੱਖਾਂ ਸ਼ਰਧਾਲੂਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬਾ ਸਰਕਾਰ ਵੱਲੋਂ ਦਸਮ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਗਈ ਮਹਾਨ ਤੇ ਲਾਸਾਨੀ ਕੁਰਬਾਨੀ ਅੱਗੇ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਕੇਵਲ ਸਿੱਖਾਂ ਨੂੰ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਨੂੰ ਪ੍ਰੇਰਿਤ ਕਰਦੀ ਹੈ, ਜਿੱਥੇ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਆਉਂਦੀਆਂ ਹਨ। ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਵਿੱਤਰ ਅਸਥਾਨ ’ਤੇ ਮੱਥਾ ਟੇਕਣ ਸਮੇਂ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ਼ਰਧਾਲੂਆਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਹਰ ਸ਼ਰਧਾਲੂ ਲਈ ਵੱਧ ਤੋਂ ਵੱਧ ਸਹੂਲਤ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਇੰਤਜ਼ਾਮ ਕੀਤੇ ਜਾਣ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ