Monday, June 16, 2025

Chandigarh

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

November 22, 2024 08:17 PM
ਅਮਰਜੀਤ ਰਤਨ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰੱਸਟਾਂ ਨੂੰ ਸਬੰਧਤ ਅਦਾਰਿਆਂ ਨਾਲ ਚੰਗੇ ਤਾਲਮੇਲ ਉੱਪਰ ਜ਼ੋਰ ਦਿੱਤਾ ਹੈ।

ਡਾ ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸੀਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਅਤੇ ਈ.ਓਜ਼ ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹੇਠਲੇ ਪੱਧਰ ਉਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਉੱਪਰ ਚੱਲਦਿਆਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਗਰ ਸੁਧਾਰ ਟਰੱਸਟ ਅਹਿਮ ਕੜੀ ਹੈ।

ਮੀਟਿੰਗ ਵਿੱਚ ਡਾ ਰਵਜੋਤ ਸਿੰਘ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਪਾਸੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਉਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ।

ਡਾ ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰਸਟਾਂ ਨੂੰ ਮਜ਼ਬੂਤ ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਹਿਰਾਂ ਦੇ ਵਿਕਾਸ ਲਈ ਟਰੱਸਟਾਂ ਨੂੰ ਆਰਥਿਕ ਤੌਰ ਉੱਪਰ ਮਜ਼ਬੂਤ ਕੀਤਾ ਜਾਵੇ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਾਇਰੈਕਟਰ ਜਗਦੀਪ ਸਹਿਗਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ