Thursday, September 18, 2025

Malwa

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

November 22, 2024 08:20 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਬਣਾਏ ਜਾਣ 'ਤੇ ਸਮਰਥਕਾਂ ਨੇ ਮਠਿਆਈਆਂ ਵੰਡਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸੂਬਾ ਪ੍ਰਧਾਨ ਬਣੇ  ਅਮਨ ਅਰੋੜਾ ਦੀ ਮਾਤਾ ਪ੍ਰਮੇਸਵਰੀ ਦੇਵੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਘਰ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋਏ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਵਫ਼ਾਦਾਰ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਇਕ ਕਾਬਲ ਆਗੂ ਹਨ ਜੋ ਸਾਰਿਆਂ ਨੂੰ ਨਾਲ ਲੈਕੇ ਚੱਲਦੇ ਹਨ। ਉਨ੍ਹਾਂ ਦੀ ਅਗਵਾਈ 'ਚ 'ਆਪ' ਪੰਜਾਬ 'ਚ  ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਮਰਥਕਾਂ ਨੇ ਕਿਹਾ ਕਿ ਸੁਨਾਮ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਸਤਾ ਤੇ ਕਾਬਜ਼ ਹਾਕਮ ਧਿਰ ਪਾਰਟੀ ਦਾ ਸੂਬਾ ਪ੍ਰਧਾਨ ਸੁਨਾਮ ਦਾ ਆਗੂ ਬਣਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮਾਤਾ ਪਰਮੇਸ਼ਵਰੀ ਦੇਵੀ, ਮੰਤਰੀ ਦੇ ਨਿੱਜੀ ਸਹਾਇਕ ਸਰਜੀਵਨ ਗੋਇਲ ਲੱਕੀ, ਸੰਜੀਵ ਕੁਮਾਰ ਸੰਜੂ ਕਾਂਸਲ, ਰਾਜਨ ਸਿੰਗਲਾ, ਮਨੀ ਸਰਾਓ, ਬਿੱਟੂ ਬੀਰਕਲਾਂ, ਹਰਵਿੰਦਰ ਸਿੰਘ ਨਾਮਧਾਰੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ