Monday, November 17, 2025

Chandigarh

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

November 22, 2024 08:33 PM
ਅਮਰਜੀਤ ਰਤਨ
ਐਸ ਏ ਐਸ ਨਗਰ : ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੁਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਮੀਤੋਜ ਮਾਨ, ਰਮਨਪ੍ਰੀਤ ਕੌਰ ਕੁੰਭੜਾ, ਕੰਵਰਬੀਰ ਸਿੰਘ ਰੂਬੀ ਸਿੱਧੂ, ਬਿੰਦਰਾ ਬੈਦਵਾਨ ਅਤੇ ਕੰਮਲਪ੍ਰੀਤ ਸਿੰਘ ਬੰਨ੍ਹੀ (ਸਾਰੇ ਕੌਸ਼ਲਰ) ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਭੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ, ਵ ਐਸ.ਡੀ.ਐਮ ਦਮਨਪ੍ਰੀਤ ਕੌਰ, ਕ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵ ਵਾਸੀ ਹਾਜ਼ਰ ਸਨ। ਇਸ ਦੌਰਾਨ ਪੁਲੀਸ ਪ੍ਰਸਾਸ਼ਨ ਵਲੋਂ ਪਿੰਡ ਕੁੰਭੜਾ ਵਿਖੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਆਸ ਪਾਸ ਦੇ ਪੁਲੀਸ ਸਟੇਸ਼ਨਾਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਇਸ ਦੌਰਾਨ ਪਿੰਡ ਦੇ ਵਸਨੀਕ ਅਤੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਾ ਬਰਕਰਾਰ ਰੱਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।
 
ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।
 
ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ
 
ਮੁਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ .ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ .ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।
 
 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ