Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

November 23, 2024 10:44 AM
SehajTimes
ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਅਧਿਕਾਰੀਆਂ ਵੱਲੋਂ ਸੰਗਰੂਰ ਸ਼ਹਿਰ ਵਿੱਚ ਸਥਿਤ ਵੱਖ-ਵੱਖ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਮੌਕੇ ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚੈਕਿੰਗ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਕਿਹਾ ਗਿਆ ਹੈ ਕਿ ਡੀਏਪੀ ਖਾਦ ਦੀ ਗੈਰ-ਕਾਨੂੰਨੀ ਜ਼ਖੀਰਾਬਾਜੀ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਵਿਕਰੇਤਾ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਐਫ.ਸੀ.ਓ. ਐਕਟ 1985 ਅਤੇ ਜਰੂਰੀ ਵਸਤੂ ਐਕਟ 1955 ਤਹਿਤ ਕਾਰਵਾਈ ਕੀਤੀ ਜਾਵੇਗੀ।
      ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਾਹਲ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ. ਏ. ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਵੀ ਕਣਕ ਅਤੇ ਹੋਰਨਾਂ ਫਸਲਾਂ ਦੀ ਬਿਜਾਈ ਕਰ ਸਕਦੇ ਹਨ।

Have something to say? Post your comment