Monday, June 16, 2025

Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

November 23, 2024 11:47 AM
SehajTimes

ਜ਼ੀਰਕਪੁਰ : ਅਣਪਛਾਤੇ ਚੋਰ ਬਲਟਾਣਾ ਖੇਤਰ ਵਿੱਚ ਦੋ ਵੱਖ ਵੱਖ ਥਾਵਾਂ ਤੋਂ ਹਜਾਰਾਂ ਰੁਪਏ ਦੀ ਨਗਦੀ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ।ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਨੇਸ਼ ਕੁਮਾਰ ਵਾਸੀ ਮਕਾਨ ਨੰਬਰ 152, ਸੇਣੀ ਵਿਹਾਰ ਫੇਸ 4 ਬਲਟਾਣਾ ਨੇ ਦੱਸਿਆ ਕਿ 18 ਨਵੰਬਰ ਨੂੰ ਉਹ ਪਰਿਵਾਰ ਸਮੇਤ ਕਿਧਰੇ ਬਾਹਰ ਗਿਆ ਹੋਇਆ ਸੀ ਇਸ ਦੌਰਾਨ ਦੁਪਹਿਰ ਕਰੀਬ 3 ਵਜੇ ਤੋਂ ਲੈ ਕੇ 4 ਵਜੇ ਦੇ ਵਿਚਕਾਰ ਕਿਸੇ ਅਣਪਛਾਤੇ ਚੋਰ ਨੇ ਉਸ ਦੇ ਦਰਵਾਜੇ ਦੇ ਤਾਲੇ ਤੋੜ ਕੇ ਕਰੀਬ ਡੇਢ ਲੱਖ ਰੁਪਏ ਦੇ ਗਹਿਣੇ ਅਤੇ ਇੱਕ ਐਪਲ ਦਾ ਮਹਿੰਗਾ ਫੋਨ ਚੋਰੀ ਕਰ ਲਿਆ। ਉਸਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਇੱਕ ਅਣਪਛਾਤਾ ਨੌਜਵਾਨ ਉਸ ਦੇ ਘਰ ਦੇ ਨੇੜੇ ਸ਼ੱਕੀ ਰੂਪ ਵਿੱਚ ਚੱਕਰ ਲਗਾਂਦਾ ਨਜਰ ਆ ਰਿਹਾ ਹੈ। ਇਸ ਤੋ ਇਲਾਵਾ ਚੋਰ ਬਲਟਾਣਾ ਬਜਾਰ ਵਿੱਚ ਇੱਕ ਚੰਡੀਗੜ੍ਹ ਸਵੀਟਸ ਨਾਮਕ ਦੁਕਾਨ ਦੇ ਤਾਲੇ ਤੋੜ ਕੇ ਕਰੀਬ 20 ਹਜਾਰ ਰੁਪਏ ਨਗਦ, ਇੱਕ ਐਲ ਈ ਡੀ ਅਤੇ ਇੱਕ ਮਾਈਕਰੋਵੇਵ ਚੋਰੀ ਕਰਨ ਤੋਂ ਇਲਾਵਾ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ।ਇਸ ਤੋਂ ਇਲਾਵਾ ਚੋਰਾਂ ਵੱਲੋਂ ਪਿੰਡ ਭਬਾਤ ਵਿਖੇ ਇੱਕ ਕਿਰਾਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸਿਸ਼ ਕੀਤੀ ਗਈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ