Thursday, September 18, 2025

Health

ਜ਼ਿਲ੍ਹਾ ਹਸਪਤਾਲ 'ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ 

November 23, 2024 03:07 PM
SehajTimes
ਮੋਹਾਲੀ : ਸਿਹਤ ਸੰਭਾਲ ਦੇ ਖੇਤਰ ਵਿਚ ਨਵੀਂ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ l ਹਸਪਤਾਲ ਵਿਚ ਅੱਜ ਪਹਿਲੀ ਕਿਡਨੀ ਬਾਇਓਪਸੀ ਕੀਤੀ ਗਈ ਜੋ ਡਾ. ਅੰਕੁਰ ਚੌਧਰੀ, ਕੰਸਲਟੈਂਟ ਨੈਫਰੋਲੋਜੀ ਦੁਆਰਾ ਸਫਲਤਾਪੂਰਵਕ ਕੀਤੀ ਗਈ। ਇਹ ਪ੍ਰਾਪਤੀ ਮਰੀਜ਼ਾਂ ਨੂੰ ਉੱਚ-ਗੁਣਵੱਤਾ, ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਨ ਲਈ ਹਸਪਤਾਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ l
ਸਿਵਲ ਹਸਪਤਾਲ ਮੋਹਾਲੀ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ ਐਸ ਚੀਮਾ ਨੇ ਇਸ ਸੇਵਾ ਦੀ ਸ਼ੁਰੂਆਤ ਲਈ ਡਾ: ਅੰਕੁਰ ਚੌਧਰੀ ਅਤੇ ਡਾ: ਵਿਜੇ ਭਗਤ ਦੀ ਅਗਵਾਈ ਵਾਲੀ ਸਮੁੱਚੀ ਰੇਡੀਓਲੋਜੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ |ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫ਼ੀ ਲਾਭ ਮਿਲੇਗਾ l
 
ਡਾ. ਚੀਮਾ ਨੇ ਆਖਿਆ ਕਿ ਜ਼ਿਲ੍ਹਾ ਹਸਪਤਾਲ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਲਈ ਉੱਨਤ ਡਾਕਟਰੀ ਦੇਖਭਾਲ ਤੱਕ ਪਹੁੰਚ ਨੂੰ ਵਧਾਉਣ ਲਈ ਅਹਿਮ ਕਦਮ ਹੈ।ਜ਼ਿਕਰਯੋਗ ਹੈ ਕਿ ਬਾਇਓਪਸੀ ਅਜਿਹੀ ਪ੍ਰਕਿਰਿਆ ਹੈ ਜਿਸ 'ਚ ਸਰੀਰ ਦੇ ਸੈੱਲਾਂ ਦਾ ਸੈਂਪਲ ਲੈ ਕੇ ਉਸ ਦੀ ਜਾਂਚ ਕੀਤੀ ਜਾਂਦੀ ਹੈ। ਬਾਇਓਪਸੀ ਲਈ ਸੈਂਪਲ 'ਚ ਲਏ ਗਏ ਸੈੱਲ ਬਿਮਾਰੀ ਦਾ ਪਤਾ ਲਗਾਉਣ ਲਈ ਜਾਂਚ 'ਚ ਲਿਆਂਦੇ ਜਾਂਦੇ ਹਨ।ਬਾਇਓਪਸੀ ਨਾਲ ਕਈ ਬਿਮਾਰੀਆਂ ਤੇ ਉਨ੍ਹਾਂ ਦੇ ਕਾਰਨਾਂ ਦਾ ਪਤਾ ਲਗ ਸਕਦਾ ਹੈl

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ