Wednesday, September 17, 2025

Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

November 23, 2024 03:27 PM
SehajTimes

ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਪਈਆ ਵੋਟਾਂ ਦੀ ਅੱਜ ਇਥੇ ਸੁਚੱਜੇ ਢੰਗ ਨਾਲ ਗਿਣਤੀ ਮੁਕੰਮਲ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ ਜੇਤੂ ਰਹੇ।

ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ। ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ