Tuesday, September 16, 2025

Malwa

ਸ਼ਹੀਦੀ ਸਭਾ ਦੇ ਪ੍ਰਬੰਧਾਂ ਦੇ ਮੱਦੇ ਨਜ਼ਰ ਦਸੰਬਰ ਮਹੀਨੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

November 25, 2024 01:15 PM
SehajTimes

ਦਫ਼ਤਰ ਆਮ ਦਿਨਾਂ ਵਾਂਗ ਖੁਲ੍ਹੇ ਰੱਖਣ ਦੇ ਵੀ ਦਿੱਤੇ ਆਦੇਸ਼

ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਲਿਆ ਫੈਸਲਾ

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਜਰੂਰੀ ਪ੍ਰਬੰਧਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦਸੰਬਰ ਮਹੀਨੇ ਦੌਰਾਨ ਛੁੱਟੀ ਨਹੀਂ ਲਵੇਗਾ, ਸਮੂਹ ਅਧਿਕਾਰੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਛੁੱਟੀਆਂ ਮਨਜੂਰ ਨਹੀਂ ਕਰਨਗੇ ਅਤੇ ਨਾ ਹੀ ਅਧਿਕਾਰੀ/ਕਰਮਚਾਰੀ ਆਪਣਾ ਹੈਡ ਕੁਆਰਟਰ ਛੱਡਣਗੇ। 

ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਵੀ ਦਿੱਤੇ ਹਨ ਕਿ ਜੇਕਰ ਕਿਸੇ ਅਧਿਕਾਰੀ ਨੂੰ ਐਮਰਜੰਸੀ ਕਾਰਨ ਆਪਣਾ ਹੈਡ-ਕੁਆਟਰ ਛੱਡਣਾ ਹੋਵੇ ਤਾਂ ਉਹ ਪਹਿਲਾਂ ਡਿਪਟੀ ਕਮਿਸ਼ਨਰ ਪਾਸੋਂ ਪ੍ਰਵਾਨਗੀ ਪ੍ਰਾਪਤ ਕਰੇਗਾ। ਜੇਕਰ ਕਿਸੇ ਕਰਮਚਾਰੀ ਨੂੰ ਬਹੁਤ ਹੀ ਐਮਰਜੰਸੀ ਕਾਰਨ ਛੁੱਟੀ ਲੈਣੀ ਪੈਂਦੀ ਹੈ ਤਾਂ ਉਹ ਸਮਰੱਥ ਅਥਾਰਟੀ ਤੋਂ ਪਹਿਲਾਂ ਛੁੱਟੀ ਮਨਜੂਰ ਕਰਵਾਉਣਗੇ ਅਤੇ ਘਰੋਂ ਛੁੱਟੀ ਨਹੀਂ ਭੇਜੀ ਜਾ ਸਕੇਗੀ।

ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਵੀ ਦਿੱਤੇ ਹਨ ਕਿ 25 ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਨੂੰ ਵੇਖਦੇ ਹੋਏ 21 ਦਸੰਬਰ (ਸ਼ਨੀਵਾਰ), 22 ਦਸੰਬਰ (ਐਤਵਾਰ) ਅਤੇ 25 ਦਸੰਬਰ ਨੂੰ ਕ੍ਰਿਸਮਿਸ ਦੀ ਛੁੱਟੀ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਆਮ ਦਿਨਾਂ ਵਾਂਗ ਲੱਗਣਗੇ ਅਤੇ ਇਨ੍ਹਾਂ ਦਿਨਾਂ ਨੂੰ ਸਮੂਹ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਜਰੂਰੀ ਡਾਕ/ਕੰਮ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ।

          ਡਾ. ਸੋਨਾ ਥਿੰਦ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਸ਼ਹੀਦੀ ਸਭਾ ਦੇ ਸਮਾਪਤੀ ਤੱਕ ਨਿਰੰਤਰ ਰੂਪ ਵਿੱਚ ਸਵੇਰੇ 09:00 ਵਜੇ ਅਤੇ ਬਾਅਦ ਦੁਪਿਹਰ 04:50 ਵਜੇ ਹਾਜਰੀ ਚੈਕ ਕਰਕੇ ਰੋਜ਼ਾਨਾਂ ਰਿਪੋਰਟ ਡੀ.ਸੀ. ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਇਸ ਚੈਕਿੰਗ ਦੌਰਾਨ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਗੈਰ ਹਾਜਰ ਪਾਏ ਗਏ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ