Sunday, June 22, 2025

Chandigarh

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ 

November 25, 2024 02:39 PM
SehajTimes
ਐਸ.ਏ.ਐਸ.ਨਗਰ : ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਮੋਹਾਲੀ ਵਿਖੇ ਫੋਰੈਸਟ ਹਿੱਲ, ਪਿੰਡ ਕਰੋਰਾ ਵਿਖੇ ਚੱਲ ਰਹੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੌਰਾਨ ਅੱਜ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ। ਅੱਜ ਮੁੱਖ ਮਹਿਮਾਨ ਵਜੋਂ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਕੁਸ਼ਲ ਸਿੰਗਲਾ ਸਿਵਲ ਜੱਜ ਨੇ ਸ਼ਮੂਲੀਅਤ ਕੀਤੀ ਅਤੇ ਘੋੜ ਸਵਾਰੀ ਮੁਕਾਬਲਿਆਂ ਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜ਼ਿਲ੍ਹੇ ਦੇ ਖੇਡ ਅਫ਼ਸਰ ਰੂਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਅੰਡਰ-14, 17 ਅਤੇ 21 ਉਮਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਨਤੀਜਿਆਂ ਵਿੱਚ “ਫ਼ਾਲਟ ਐਂਡ ਆਊਟ “ 21 ਸਾਲ ਤੋਂ ਉੱਪਰ ਉਮਰ ਵਰਗ ਵਿੱਚ ਗੁਰਤੇਰਾ ਸਿੰਘ ਦੇ ਘੋੜੇ ਮਸਤਾਨਾ ਨੇ ਪਹਿਲਾ, ਸ਼ੁਭਪਾਲ ਸਿੰਘ ਦੇ ਘੋੜੇ ਸ਼ਾਨ ਏ ਪੰਜਾਬ ਨੇ ਦੂਜਾ ਅਤੇ ਵਿਸ਼ਾਲ ਕੁਮਾਰ ਦੇ ਘੋੜੇ ਵਿਕਟਰ ਨੇ ਤੀਜਾ ਸਥਾਨ ਹਾਸਲ ਕੀਤਾ। 21 ਸਾਲ ਤੋਂ ਘੱਟ ਉਮਰ ਵਰਗ ਵਿੱਚ ਫ਼ਤਿਹਜੀਤ ਸਿੰਘ ਦੇ ਘੋੜੇ ਸਿਲਵਰ ਪੈਗ ਨੇ ਪਹਿਲਾ, ਕੰਵਰ ਜੈ ਦੀਪ ਸਿੰਘ ਦੇ ਘੋੜੇ ਰੈਡ ਕਲਾਊਡ ਨੇ ਦੂਜਾ ਅਤੇ ਕੰਵਰ ਜੈ ਦੀਪ ਸਿੰਘ ਦੇ ਹੀ ਘੋੜੇ ਟਿਊਲਿਪ ਨੇ ਤੀਸਰਾ ਸਥਾਨ ਲਿਆ। ਐਤਵਾਰ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਦਾ ਆਖ਼ਰੀ ਦਿਨ ਹੋਵੇਗਾ, ਜਿਸ ਦੌਰਾਨ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ।

Have something to say? Post your comment

 

More in Chandigarh

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

OLX ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ