Sunday, November 02, 2025

Doaba

ਸਰਕਾਰ ਵਲੋ ਕਿਸਾਨਾ ਤੇ ਲਾਠੀਚਾਰਜ ਕਰਨਾ ਪੂਰੀ ਤਰ੍ਹਾਂ ਗੈਰ ਕਾਨੂੰਨੀ,ਗੈਰ ਜਮਹੂਰੀ ਅਤੇ ਗੈਰ ਵਾਜਬ ਹੈ : ਬੇਗਮਪੁਰਾ ਟਾਇਗਰ ਫੋਰਸ 

November 25, 2024 02:43 PM
SehajTimes
ਹੁਸ਼ਿਆਰਪੁਰ : ਬਠਿੰਡਾ ਜ਼ਿਲ੍ਹੇ ਵਿੱਚ ਦੀ ਗੁਜਰਨ ਵਾਲੇ  ਭਾਰਤਾਮਾਲਾ ਸੜਕ ਮਾਰਗ ਲਈ ਕਬਜ਼ੇ ਚ ਕੀਤੀ ਤਿੰਨ ਪਿੰਡਾਂ ਦੀ ਜਮੀਨ 'ਤੇ ਕਬਜ਼ਾ ਕਰਨ ਲਈ ਅੱਗੇ ਵੱਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਲਾਠੀ ਚਾਰਜ ਕਰਨਾ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਬਹੁਤ ਹੀ ਨਿੰਦਣਯੋਗ ਗੱਲ ਹੈ ! ਇਹਨਾ ਗੱਲਾ ਦਾ ਪ੍ਰਗਟਾਵਾ ਬੇਗਮਪੁਰਾ ਟਾਇਗਰ ਫੋਰਸ ਦੇ ਧਾਕੜ ਤੇ ਜ਼ਾਬਾਜ 2009 ਤੋ ਹੀ ਫੋਰਸ ਵਿੱਚ ਕੰਮ ਕਰਕੇ ਲੋਕਾ ਨੂੰ ਵਧੀਆ ਸੇਵਾਵਾ ਦੇਣ ਵਾਲੇ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਕੁਝ ਚੌਣਵੇ ਪੱਤਰਕਾਰਾ ਨਾਲ ਕੀਤਾ ਉਹਨਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ ਕਾਨੂੰਨੀ ਗੈਰ ਜਮਹੂਰੀ ਅਤੇ ਗੈਰ ਵਾਜਬ ਹੈ ਉਹਨਾਂ ਕਿਹਾ ਕਿ ਕਿਸਾਨ ਆਪਣੀ ਜਮੀਨ ਦਾ ਢੁਕਵਾ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਸਰਕਾਰ ਨੂੰ ਅਜਿਹੀ ਭਾਰੀ ਤਾਕਤ ਵਰਤਣ ਦੀ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਹਨਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ ਸਰਕਾਰ ਨੇ ਕਿਸਾਨਾ ਦੀਆ ਸਾਰੀਆਂ ਬਕਾਇਆ ਰਕਮਾਂ ਨੂੰ ਕਲੀਅਰ ਕਰਨ ਦੀ ਬਜਾਏ ਕਿਸਾਨਾਂ ਨੂੰ ਸਭ ਕੁਝ ਸਿਖਾਉਣ ਦਾ ਰਾਹ ਚੁਣਿਆ ਜੋ ਕਿ ਸਰਾਸਰ ਗਲਤ ਹੈ ਇਸ ਤੋਂ ਸਰਕਾਰ ਦੀ ਨੀਅਤ ਦਾ ਪਤਾ ਲੱਗਦਾ ਹੈ ਕਿ ਸਰਕਾਰ ਨੂੰ ਲੋਕਾ ਪ੍ਰਤੀ ਮੋਹ ਹੈ ਜਾ ਨਹੀ । ਬੇਗਮਪੁਰਾ ਟਾਈਗਰ ਫੋਰਸ ਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ  ਸਾਰੇ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਦਿੱਤਾ ਜਾਵੇ ਅਤੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਉਹਨਾਂ ਕਿਹਾ ਕਿ ਇਸ ਵਹਿਸੀਆਨਾ ਢੰਗ ਨਾਲ ਲਾਠੀ ਚਾਰਜ ਕਰਨ  ਦੀ ਜਿੰਮੇਵਾਰੀ ਤੈਅ ਕਰਨ ਵਾਲੇ ਅਫਸਰ ਦੇ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ । ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋ ਕੁਝ ਕੱਢੇ ਹੋਏ ਲੋਕ ਅਜੇ ਵੀ ਸ਼ਾਸਨ ਪ੍ਰਸ਼ਾਸਨ ਨੂੰ ਬੇਗਮਪੁਰਾ ਟਾਇਗਰ ਫੋਰਸ ਦੇ ਨਾਮ ਤੇ  ਧਮਕਾ ਰਹੇ ਹਨ ਅਤੇ ਫੋਰਸ ਦਾ ਨਾਮ ਲੈਕੇ ਲੋਕਾ ਨੂੰ ਗੁਮਰਾਹ ਕਰ ਰਹੇ ਹਨ । ਉਹਨਾ ਸ਼ਾਸਨ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ  ਕਿ ਇਹੋ ਜਿਹੇ ਲੋਕਾ ਤੇ ਤੁਰੰਤ  ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾ ਕਿਹਾ ਕਿ ਫੋਰਸ ਵਿੱਚੋਂ ਕੱਢੇ ਗਏ ਲੋਕਾ ਦਾ ਬੇਗਮਪੁਰਾ ਟਾਇਗਰ ਫੋਰਸ ਨਾਲ ਕੋਈ ਲੈਣਾ ਦੇਣਾ ਨਹੀ ਹੈ ਉਹਨਾ ਦੱਸਿਆ ਕਿ ਫੋਰਸ ਵਿੱਚੋ ਕੱਢੇ ਗਏ ਇਹ ਲੋਕਾ ਤੇ ਮਾਨਯੋਗ ਅਦਾਲਤ ਵਿੱਚ ਫੋਰਸ ਵਲੋ ਕੇਸ ਵੀ ਕੀਤੇ ਹੋਏ ਹਨ ।
 
 
 

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ