Wednesday, September 17, 2025

Malwa

ਸਹਿਕਾਰਤਾ ਵਿਭਾਗ ਦੀ ਬਿਹਤਰੀ ਦੇ ਸਰਕਾਰੀ ਦਾਅਵੇ ਖੋਖਲੇ 

November 25, 2024 03:55 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸੁਖਪਾਲ ਸਿੰਘ ਮਾਣਕ, ਰਾਮਸ਼ਰਨ ਸਿੰਘ ਉਗਰਾਹਾਂ ਅਤੇ ਅਜੈਬ ਸਿੰਘ ਜਖੇਪਲ ਨੇ ਸਹਿਕਾਰਤਾ ਵਿਭਾਗ ਦੀ ਬਿਹਤਰੀ ਤੇ ਸਰਕਾਰੀ ਦਾਅਵਿਆਂ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਕਾਗਜਾਂ ਵਿੱਚ ਹੀ ਸਹਿਕਾਰਤਾ ਵਿਭਾਗ ਦੀ ਬਿਹਤਰੀ ਦੇ ਸੋਹਲੇ ਗਾ ਰਹੇ ਹਨ ਜਦਕਿ ਹਕੀਕਤ ਇਸ ਸਾਰੇ ਕੁਝ ਤੋਂ ਬਹੁਤ ਦੂਰ ਹੈ।‌ ਸੋਮਵਾਰ ਨੂੰ ਜਾਰੀ ਬਿਆਨ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਮੰਨਿਆ ਕੀ ਪੰਜਾਬ ਦਾ ਸਹਿਕਾਰਤਾ ਵਿਭਾਗ ਆਰਥਿਕ ਅਤੇ ਵਿਕਾਸ ਦੀ ਰੀੜ ਦੀ ਹੱਡੀ ਹਨ ਲੇਕਿਨ ਅਸਲ ਵਿੱਚ ਸਹਿਕਾਰਤਾ ਵਿਭਾਗ ਦੀ ਰੀੜ ਦੀ ਹੱਡੀ ਦੇ ਮਣਕੇ ਟੁੱਟ ਚੁੱਕੇ ਹਨ,  ਪੰਜਾਬ ਦਾ ਸਹਿਕਾਰਤਾ ਵਿਭਾਗ ਆਪਣੇ ਅੰਤ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਰਾਹੀਂ ਕਿਸਾਨ ਅਤੇ ਮਜ਼ਦੂਰ ਆਪਣੀ ਰੋਜ਼ੀ ਰੋਟੀ ਚਲਾਉਂਦੇ ਹਨ। ਪੇਂਡੂ ਸੁਸਾਇਟੀਆਂ ਬਰਬਾਦੀ ਦੇ ਕੰਢੇ ਖੜੀਆਂ ਹਨ ਅਤੇ ਬਹੁਤ ਸਾਰੀਆਂ ਸੁਸਾਇਟੀਆਂ ਘਪਲੇਬਾਜ਼ੀ ਕਰਕੇ ਬੰਦ ਹੋ ਗਈਆਂ ਹਨ। ਅਮੂਲ ਡਾਇਰੀ ਲਗਾਤਾਰ ਵੇਰਕਾ ਡੇਅਰੀ ਨੂੰ ਨਿਗਲ ਰਹੀ ਹੈ,  ਵੇਰਕਾ  ਡੇਅਰੀਆਂ ਚ ਦੁੱਧ ਦੇ ਰੇਟ ਪਾਣੀ ਦੀ ਕੀਮਤ ਤੋਂ ਥੱਲੇ ਡਿੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖਜ਼ਾਨਾ ਮੰਤਰੀ ਨੇ ਕਿਹਾ ਕਿ ਅਸੀਂ ਗੰਨੇ ਹੇਠ ਰਕਬਾ ਵਧਾਇਆ ਹੈ ਪਰ ਗੰਨਾ ਕਾਸ਼ਤਕਾਰ ਅੱਜ ਵੀ ਆਪਣੇ ਗੰਨੇ ਦੇ ਪੈਸਿਆਂ ਨੂੰ ਤਰਸ ਰਹੇ ਹਨ। ਗੰਨੇ ਦੇ ਰੇਟ ਲਾਗਤ ਖਰਚੇ ਦੇ ਮੁਕਾਬਲੇ ਬਹੁਤ ਨਿਗੂਣੇ ਵਧੇ ਹਨ।‌ ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਨੂੰ ਸਸਤੇ ਕਰਜ਼ੇ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਹਕੀਕਤ ਕੁੱਝ ਹੋਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਫੋਕੀ ਸ਼ੋਹਰਤ ਵਾਲ਼ੀ ਬਿਆਨਬਾਜ਼ੀ ਬੰਦ ਕਰਕੇ ਕਿਸਾਨਾਂ ਦੇ ਹਿੱਤਾਂ ਲਈ ਸੁਹਿਰਦ ਯਤਨ ਕਰਨ ਨੂੰ ਯਕੀਨੀ ਬਣਾਵੇ। 

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ