Thursday, December 18, 2025

Chandigarh

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

November 25, 2024 09:05 PM
ਅਮਰਜੀਤ ਰਤਨ

ਖਣਿਜਾਂ ਨਾਲ ਭਰਪੂਰ ਬਲਾਕਜ਼ ਪਸ਼ੂਆਂ ਦੀ ਸਮੁੱਚੀ ਸਰੀਰਿਕ ਸਥਿਤੀ ਨੂੰ ਬਣਾਉਂਦੇ ਹਨ ਬਿਹਤਰ ਅਤੇ ਪਸ਼ੂਆਂ ਦੀ ਗਰਭ ਧਾਰਨ ਕਰਨ ਦੀ ਸਮਰੱਥਾ ਵਿੱਚ ਕਰਦੇ ਹਨ ਵਾਧਾ

ਚੰਡੀਗੜ੍ਹ : ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਯੂਰੋਮਿਨ ਲਿੱਕ (ਯੂ.ਐਮ.ਐਲ.) ਜਾਂ ਯੂਰੀਆ-ਮੋਲਾਸਿਸ ਮਲਟੀ-ਨਿਊਟਰੀਐਂਟ ਬਲਾਕ (ਯੂ.ਐਮ.ਐਮ.ਬੀ.) ਬੇਹੱਦ ਪੌਸ਼ਟਿਕ ਹਨ, ਜੋ ਊਰਜਾ, ਪ੍ਰੋਟੀਨ ਅਤੇ ਖਣਿਜਾਂ ਦਾ ਸੁਮੇਲ ਹੋਣ ਕਰਕੇ ਪਸ਼ੂਆਂ ਲਈ ਮਹੱਤਵਪੂਰਨ ਤੇ ਜੀਵਨ-ਬਚਾਊ ਖ਼ੁਰਾਕ ਹਨ। ਇਹ ਖਣਿਜ ਨਾਲ ਭਰਪੂਰ ਬਲਾਕ ਪਸ਼ੂਆਂ ਦੀ ਸਰੀਰਕ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ, ਪਸ਼ੂਆਂ ਦੀ ਗਰਭਧਾਰਨ ਦੀ ਸਮਰੱਥਾ ਨੂੰ ਵਧਾਉਂਦੇ ਹਨ।

ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਯੂਰੋਮਿਨ ਲਿੱਕ ਬਲਾਕਾਂ ਲਈ ਸਟੋਰੇਜ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਸਰਕਾਰੀ ਸਿਵਲ ਪਸ਼ੂ ਹਸਪਤਾਲਾਂ /ਡਿਸਪੈਂਸਰੀਆਂ ਰਾਹੀਂ ਇਹ ਪਸ਼ੂ ਚਾਟ ਪਸ਼ੂ ਪਾਲਕਾਂ ਨੂੰ ਸਸਤੇ ਭਾਅ ਉੱਤੇ ਉਪਲੱਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਤਕਨੀਕ ਘੱਟ ਗੁਣਵੱਤਾ ਵਾਲੇ ਚਾਰੇ ਦੀ ਪਾਚਨ ਕਿਰਿਆ ਵਿੱਚ ਸੁਧਾਰ ਕਰਕੇ ਪਸ਼ੂਆਂ ਨੂੰ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਪ੍ਰਦਾਨ ਕਰਨ ਲਈ ਸੁਵਿਧਾਜਨਕ ਅਤੇ ਸਸਤਾ ਤਰੀਕਾ ਹੈ। ਇਹ ਉਤਪਾਦਕਤਾ ਵਿੱਚ ਵਾਧਾ ਕਰਨ ਤੋਂ ਇਲਾਵਾ ਦੁੱਧ ਦੇ ਉਤਪਾਦਨ ਨੂੰ ਵਧਾਉਣ ਅਤੇ ਪਸ਼ੂਆਂ ਜਿਵੇਂ ਕਿ ਮੱਝਾਂ ਅਤੇ ਗਾਵਾਂ ਵਿੱਚ ਪ੍ਰਜਨਨ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਂਦਾ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੂਬੇ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਦੁਧਾਰੂ ਪਸ਼ੂਆਂ ਦੀ ਉੁਤਪਾਦਕਤਾ ਵਧੇਗੀ, ਜਿਸ ਨਾਲ ਪਸ਼ੂ ਪਾਲਕਾਂ ਦੀ ਆਰਥਿਕ ਦਸ਼ਾ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੇ ਵੈਟਰਨਰੀ ਅਫਸਰਾਂ ਦੀ ਸਲਾਹ ਅਨੁਸਾਰ ਆਪਣੇ ਪਸ਼ੂਆਂ ਦੇ ਰੋਜ਼ਾਨਾ ਚਾਰੇ ਵਿੱਚ ਇਸ ਤਕਨੀਕ ਨੂੰ ਅਪਣਾਉਣ ਤਾਂ ਜੋ ਪਸ਼ੂਆਂ ਨੂੰ ਪੌਸ਼ਟਿਕ ਤੇ ਸੰਤੁਲਿਤ ਆਹਾਰ ਉਪਲਬਧ ਕਰਵਾਕੇ ਉਹਨਾਂ ਦੀ ਸਿਹਤ ਅਤੇ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕੇ ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ