Saturday, November 01, 2025

Chandigarh

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

November 25, 2024 09:09 PM
ਅਮਰਜੀਤ ਰਤਨ

ਸੂਬੇ ਦੀਆਂ 8 ਜੇਲ੍ਹਾਂ ਦੇ ਬਾਹਰ ਲਗਾਏ ਜਾ ਚੁੱਕੇ ਹਨ ਪੈਟਰੋਲ ਪੰਪ, ਹਰੇਕ ਪੰਪ ਤੋਂ ਪ੍ਰਤੀ ਮਹੀਨਾ 5 ਲੱਖ ਰੁਪਏ ਹੋ ਰਹੀ ਹੈ ਆਮਦਨ

ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ : ਜੇਲ੍ਹ ਮੰਤਰੀ

ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ

ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰਲੀਆਂ ਜੇਲ੍ਹਾਂ ਦੇ ਬਾਹਰ 8 ਪੈਟਰੋਲ ਪੰਪ ਵੀ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ਵਿਖੇ 6 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਜਦਕਿ ਦੋ ਪੈਟਰੋਲ ਪੰਪ ਨਾਭਾ ਤੇ ਫ਼ਾਜ਼ਿਲਕਾ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਨੂੰ ਹਰੇਕ ਪੈਟਰੋਲ ਪੰਪ ਤੋਂ ਤਕਰੀਬਨ 5 ਲੱਖ ਰੁਪਏ ਪ੍ਰਤੀ ਮਹੀਨਾ ਆਮਦਨ ਹੋ ਰਹੀ ਹੈ ਤੇ ਇਹ ਪੈਸਾ ਜੇਲ੍ਹ ਵਿਭਾਗ ਦੇ ਸੁਧਾਰ ਅਤੇ ਕੈਦੀਆਂ ਦੀ ਭਲਾਈ ਲਈ ਹੀ ਖਰਚੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੰਦੀਆਂ ਦੇ ਪੁਨਰਵਸੇਬੇ ਵਿੱਚ ਵੀ ਸਹਾਈ ਹੋਵੇਗਾ। ਇਸ ਮੌਕੇ ਉਨ੍ਹਾਂ ਪਹਿਲੀ ਗੱਡੀ ਵਿੱਚ ਤੇਲ ਪੁਆ ਕੇ ਪੈਟਰੋਲ ਪੰਪ ਦੀ ਰਸਮੀ ਸ਼ੁਰੂਆਤ ਕਰਵਾਈ।

ਆਪਣੇ ਸੰਬੋਧਨ ਵਿੱਚ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ।

ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਵਿਨੇ ਅਗਰਵਾਲ, ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਡੀਐਸਪੀ ਮਨਦੀਪ ਕੌਰ, ਐਚ.ਐਸ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ