Monday, June 16, 2025

Chandigarh

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

November 25, 2024 09:12 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਛੁੱਕ ਬਿਨੈਕਾਰਾਂ ਨੂੰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਬਿਨੈ-ਪੱਤਰ ਜਮ੍ਹਾ ਕਰਨ ਦੀ ਅੰਤਿਮ ਮਿਤੀ 7 ਦਸੰਬਰ, 2024 ਨੂੰ ਸ਼ਾਮ 5:00 ਵਜੇ ਤੱਕ ਪਹੁੰਚਦੀਆਂ ਕਰਨੀਆਂ ਹਨ।

ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ 'ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ