Wednesday, December 31, 2025

Chandigarh

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

November 25, 2024 09:26 PM
ਅਮਰਜੀਤ ਰਤਨ

ਚੰਡੀਗੜ੍ਹ : ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ
ਗੰਨੇ ਦੀ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਸ਼ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਵੱਡਾ ਲਾਭ ਹੋਵੇਗ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 'ਰੰਗਲਾ ਪੰਜਾਬ' ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾ ਰਹੀ ਹੈ ਅਤੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ 'ਮਹਾਤਮਾ ਗਾਂਧੀ ਦਾ ਦੂਜਾ ਕਤਲ' ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 'ਵਿਕਸਿਤ ਭਾਰਤ - ਗ੍ਰਾਮ ਜੀ' ਸਕੀਮ ਗਰੀਬਾਂ ਅਤੇ ਸੰਘੀ ਢਾਂਚੇ 'ਤੇ ਹਮਲਾ ਕਰਾਰ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ