Monday, June 16, 2025

Malwa

ਸਬਜ਼ੀ ਵੇਚਣ ਵਾਲਿਆਂ ਵੱਲੋਂ ਫੁੱਟਪਾਥ ਉੱਤੇ ਸਮਾਨ ਰੱਖ ਕੇ ਕੀਤੇ ਜਾਂਦੇ ਆਰਜ਼ੀ ਨਾਜਾਇਜ਼ ਕਬਜ਼ੇ ਹਟਾਏ ਜਾਣਗੇ: ਕਾਰਜਸਾਧਕ ਅਫਸਰ

November 26, 2024 02:07 PM
SehajTimes

ਖਮਾਣੋਂ (ਫ਼ਤਹਿਗੜ੍ਹ ਸਾਹਿਬ) : ਨਗਰ ਪੰਚਾਇਤ, ਖਮਾਣੋਂ ਅਧੀਨ ਆਉਂਦੇ ਖੇਤਰ ਵਿੱਚ ਸਬਜ਼ੀ ਵੇਚਣ ਵਾਲਿਆਂ ਵੱਲੋਂ ਫੁੱਟਪਾਥ ਉੱਤੇ ਸਮਾਨ ਰੱਖ ਕੇ ਕੀਤੇ ਜਾਂਦੇ ਆਰਜ਼ੀ ਨਾਜਾਇਜ਼ ਕਬਜ਼ੇ ਹਟਾਏ ਜਾਣਗੇ ਕਿਉਂਕਿ ਇਹਨਾਂ ਆਰਜ਼ੀ ਨਾਜਾਇਜ਼ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਕਾਰਜ ਸਾਧਕ ਅਫਸਰ, ਨਗਰ ਪੰਚਾਇਤ, ਖਮਾਣੋਂ, ਸ. ਸੁਖਦੇਵ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਸਮੇਂ- ਸਮੇਂ 'ਤੇ ਅਜਿਹੇ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾਂਦੀ ਹੈ। ਹੁਣ ਵੀ ਵੱਡੇ ਪੱਧਰ ਉੱਤੇ ਅਜਿਹੀ ਮੁਹਿੰਮ ਚਲਾ ਕੇ ਇਹ ਕਬਜ਼ੇ ਹਟਾਏ ਜਾਣਗੇ।

ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਕਿਹਾ ਕਿ ਨਗਰ ਪੰਚਾਇਤ, ਖਮਾਣੋਂ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਜੇਕਰ ਕਿਤੇ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਨਗਰ ਪੰਚਾਇਤ ਦੇ ਧਿਆਨ ਵਿੱਚ ਲਿਆਂਦੀ ਜਾਵੇ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇਗਾ।

Have something to say? Post your comment

 

More in Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ