Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

November 26, 2024 04:08 PM
SehajTimes

ਚੰਡੀਗੜ੍ਹ : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਏ.ਐਨ.ਐਮ, ਬਾਲ ਵਿਆਹ ਰੋਕੂ ਅਧਿਕਾਰੀ ਸਥਾਨਕ ਭਾਈਚਾਰੇ ਦੇ ਆਗੂ, ਅਧਿਆਪਕ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਚੁਣੇ ਹੋਏ ਨੁਮਾਇੰਦੇ, ਕਮਿਊਨਿਟੀ ਹੈਲਥ ਪ੍ਰੈਕਟੀਸ਼ਨਰ, ਪੀ.ਐਚ.ਸੀਜ਼, ਡਾਕਟਰ, ਸਿਵਲ ਸੁਸਾਇਟੀ ਸੰਸਥਾਵਾਂ ਦੇ ਮੈਂਬਰ ਰਾਜ ਤੇ ਜ਼ਿਲ੍ਹਾ ਬਾਰ ਕੌਂਸਲਾਂ, ਕਾਨੂੰਨੀ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ।

ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਮੂਹਿਕ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ, ਸਿਹਤ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ। ਡਾ. ਬਲਜੀਤ ਕੌਰ ਨੇ ਮੁਹਿੰਮ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਣੀ ਵਚਨਬੱਧਤਾ ਦਰਸਾਉਦਿਆਂ ਕਿਹਾ ਕਿ ਬਾਲ ਵਿਆਹ-ਮੁਕਤ ਸੂਬਾ ਸਿਰਫ਼ ਇੱਕ ਵਿਜ਼ਨ ਨਹੀਂ ਹੈ, ਸਗੋਂ ਸਾਡੇ ਬੱਚਿਆਂ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਇੱਕ ਲੋੜ ਹੈ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਇਸ ਇਤਿਹਾਸਕ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਅਸੀ ਸਾਰੇ ਮਿਲ ਕੇ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਇਕੱਠੇ ਹੋ ਕੇ ਖਤਮ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਲ ਵਿਆਹ ਦੀ ਇਸ ਬੁਰੀ ਪ੍ਰਥਾ ਨੂੰ ਠੱਲ ਪਾਉਣ ਲਈ ਲਗਤਾਰ ਯਤਨ ਕਰ ਰਹੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ