Tuesday, January 20, 2026
BREAKING NEWS
ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

Chandigarh

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

November 26, 2024 08:48 PM
ਅਮਰਜੀਤ ਰਤਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਖੇਤੀਬਾੜੀ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਵਿੱਚ ਆਮ ਤੌਰ 'ਤੇ 18 ਫੀਸਦ ਨਾਈਟ੍ਰੋਜਨ, 46 ਫੀਸਦ ਫਾਸਫੋਰਸ ਅਤੇ 39.5 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੈਬਾਟਰੀ ਜਾਂਚ ਸਬੰਧੀ ਸਾਹਮਣੇ ਆਈਆਂ ਟੈਸਟ ਰਿਪੋਰਟਾਂ ਤੋਂ ਖਾਦ ਵਿੱਚ ਮਹਿਜ਼ 2.80 ਫੀਸਦ ਨਾਈਟ੍ਰੋਜਨ, 16.23 ਫੀਸਦ ਫਾਸਫੋਰਸ ਅਤੇ 14.10 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਦੀ ਮਾਤਰਾ ਦਾ ਪਤਾ ਚੱਲਿਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੇ ਡੀ.ਏ.ਪੀ. ਖਾਦ ਨੂੰ ਮਹਿੰਗੇ ਭਾਅ ਵੇਚੇ ਜਾਣ ਬਾਰੇ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਪਿੰਡ ਉੜਾਪੜ ਜ਼ਿਲ੍ਹਾ ਐਸ.ਬੀ.ਐਸ.ਨਗਰ ਵਿਖੇ ਮੈਸਰਜ਼ ਸਿੰਘ ਟਰੇਡਰਜ਼ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀਆਂ ਡੀ.ਏ.ਪੀ. ਦੀਆਂ 23 ਬੋਰੀਆਂ ਬਰਾਮਦ ਹੋਈਆਂ ਸਨ।

ਦੱਸਣਯੋਗ ਹੈ ਕਿ ਹਰਕੀਰਤ ਸਿੰਘ ਵਿਰੁੱਧ 14 ਨਵੰਬਰ ਨੂੰ ਥਾਣਾ ਔੜ (ਐਸ.ਬੀ.ਐਸ. ਨਗਰ) ਵਿਖੇ ਜ਼ਰੂਰੀ ਵਸਤਾਂ ਕਾਨੂੰਨ, 1955 ਦੀ ਧਾਰਾ 3(2) ਸੀ, ਡੀ ਅਤੇ ਖਾਦ (ਕੰਟਰੋਲ) ਆਰਡਰ, 1985 ਦੀਆਂ ਧਾਰਾਵਾਂ 5, 7, ਅਤੇ 3(3) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਖੇਤੀਬਾੜੀ ਵਿਭਾਗ ਨੇ ਜ਼ਬਤ ਕੀਤੀ ਡੀ.ਏ.ਪੀ. ਖਾਦ ਦੇ ਨਮੂਨੇ ਖਾਦ ਗੁਣਵੱਤਾ ਕੰਟਰੋਲ ਲੈਬਾਰਟਰੀ, ਲੁਧਿਆਣਾ ਨੂੰ ਭੇਜੇ ਸਨ, ਜਿਸ ਤੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਬਰਾਮਦ ਕੀਤੀ ਖਾਦ ਦਾ ਸਟਾਕ ਘਟੀਆ ਮਿਆਰ ਦਾ ਪਾਇਆ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਤਾਵਨੀ ਦਿੱਤੀ ਕਿ ਇਸ ਕੁਤਾਹੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਖਾਦ ਅਤੇ ਬੀਜਾਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵੀ ਕਿਹਾ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼