Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ PIT-NDPS ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

November 26, 2024 08:53 PM
ਅਮਰਜੀਤ ਰਤਨ

ਦੋਸ਼ੀ ਰਾਣੋ ਸਰਪੰਚ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ, ਜਾਂਚ ਦੌਰਾਨ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

ਸਮਰੱਥ ਅਥਾਰਟੀ ਨੇ ਮੁਲਜ਼ਮ ਦੀ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼: ਡੀਜੀਪੀ ਪੰਜਾਬ

ਚੰਡੀਗੜ੍ਹ : ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰੋਕਥਾਮ ਨਜ਼ਰਬੰਦੀ ਦਾ ਅਧਿਕਾਰ ਦਿੰਦੀ ਹੈ।
ਜ਼ਿਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਾਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਵਜੋਂ ਜਾਣੇ ਜਾਂਦੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਵਿਸ਼ੇਸ਼ ਧਾਰਾਵਾਂ ਦੀ ਵਰਤੋਂ ਕਰਦਿਆਂ ਦੋ ਸਾਲਾਂ ਲਈ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਦੇ ਅੰਤਰਰਾਸ਼ਟਰੀ ਸਮੱਗਲਰਾਂ ਜਿਨ੍ਹਾਂ ਦੀ ਪਛਾਣ ਹਰਮਿੰਦਰ ਸਿੰਘ ਉਰਫ਼ ਰੋਮੀ ਰੰਧਾਵਾ, ਰਾਜਨ ਸ਼ਰਮਾ, ਤਨਵੀਰ ਬੇਦੀ ਅਤੇ ਬਲਜੀਤ ਸਿੰਘ ਉਰਫ਼ ਬੱਬੂ ਖੇੜਾ ਵਜੋਂ ਹੋਈ ਹੈ, ਨਾਲ ਸਬੰਧ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਦੀਪ ਸਿੰਘ ਦੀ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀ 7.80 ਕਰੋੜ ਰੁਪਏ ਦੀ ਜਾਇਦਾਦ ਨੂੰ ਸਮਰੱਥ ਅਥਾਰਟੀ ਵੱਲੋਂ ਫਰੀਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਸੱਤ ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ। ਜਾਣਕਾਰੀ ਮੁਤਾਬਿਕ, ਐਸ.ਟੀ.ਐਫ. ਲੁਧਿਆਣਾ ਰੇਂਜ ਨੇ ਅਕਤੂਬਰ 2020 ਵਿੱਚ ਮੁਲਜ਼ਮ ਗੁਰਦੀਪ ਸਿੰਘ ਅਤੇ ਹੋਰ ਸਹਿ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ 31 ਕਿਲੋ 418 ਗ੍ਰਾਮ ਹੈਰੋਇਨ, 6 ਕਿਲੋ ਐਮਫੇਟਾਮਾਈਨ, 2 ਕਿਲੋ ਕੈਮੀਕਲ ਪਾਊਡਰ ਅਤੇ ਪੰਜ ਲਗਜ਼ਰੀ ਕਾਰਾਂ/ਵਾਹਨ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਨਵੰਬਰ 2020 ਵਿੱਚ ਉਸ ਵਿਰੁੱਧ ਇੱਕ ਹੋਰ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਕੋਲੋਂ 5.7 ਕਿਲੋ ਹੈਰੋਇਨ, 400 ਗ੍ਰਾਮ ਅਫੀਮ, ਤਿੰਨ ਪਿਸਤੌਲ, ਇੱਕ ਰਿਵਾਲਵਰ, ਦੋ ਰਾਈਫਲਾਂ, 12 ਲਗਜ਼ਰੀ ਕਾਰਾਂ ਅਤੇ 50.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਸਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿੱਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਕਰਾਰਾ ਝਟਕਾ ਦੇਣ ਲਈ ਰੋਕਥਾਮ ਨਜ਼ਰਬੰਦੀ ਦੇ ਹੋਰ ਹੁਕਮਾਂ ਨੂੰ ਅਮਲ ਵਿੱਚ ਲਿਆਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ