Sunday, November 02, 2025

Chandigarh

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ "ਸਿਰਜਣ" ਮੋਬਾਈਲ ਐਪ ਲਾਂਚ

November 26, 2024 09:16 PM
SehajTimes

ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ 'ਤੇ ਦਿੱਤਾ ਜ਼ੋਰ

ਚੰਡੀਗੜ੍ਹ : ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਬਾਈਲ-ਐਪ "ਸਿਰਜਣ" ਲਾਂਚ ਕੀਤੀ, ਜੋ ਅਤਿ-ਆਧੁਨਿਕ ਡਿਜੀਟਲ ਪਲੇਟਫਾਰਮ ਹੈ ਅਤੇ ਜਿਸਦਾ ਉਦੇਸ਼ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਸਮਰੱਥ ਬਣਾਉਣਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਨਾਲ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ-ਕਮ-ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਘਨਸ਼ਿਆਮ ਥੋਰੀ ਅਤੇ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਮਦਰ ਐਂਡ ਚਾਈਲਡ ਹੈਲਥ ਡਿਵੀਜ਼ਨ ਡਾ. ਨਵਜੋਤ ਵੀ ਮੌਜੂਦ ਸਨ। ਬੋਰਨ ਹੈਲਥੀ ਪ੍ਰੋਗਰਾਮ ਤਹਿਤ ਜਪਾਈਗੋ ਵੱਲੋਂ ਸਿਰਜਣ ਐਪ ਤਿਆਰ ਕਰਨ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਗਿਆ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਂਡਰੌਇਡ ਅਧਾਰਤ ਇਹ ਐਪਲੀਕੇਸ਼ਨ ਸਹਾਇਕ ਨਰਸ ਮਿਡਵਾਈਵਜ਼ (ਏ.ਐਨ.ਐਮ.) ਅਤੇ ਮੈਡੀਕਲ ਅਫਸਰਾਂ ਲਈ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਟਰੈਕ ਕਰਕੇ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਅਹਿਮ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਇਹ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ, ਟਰੈਕਿੰਗ ਅਤੇ ਪ੍ਰਬੰਧਨ ਨੂੰ ਵੀ ਮਜ਼ਬੂਤ ਕਰੇਗੀ ਜਿਸ ਨਾਲ ਸਮੇਂ ਸਿਰ ਅਤੇ ਢੁਕਵੀਂ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਲਾਭਪਾਤਰੀ ਲਈ ਜਨਮ ਤੋਂ ਪਹਿਲਾਂ ਤੋਂ ਜਣੇਪੇ ਦੀ ਮਿਆਦ ਤੱਕ ਨਿਰੰਤਰ ਦੇਖਭਾਲ ਦੀ ਸਹੂਲਤ ਵੀ ਪ੍ਰਦਾਨ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਨੂੰ ਬਲੂਟੁੱਥ ਰਾਹੀਂ ਡਿਜ਼ੀਟਲ ਡਿਵਾਈਸਾਂ ਨਾਲ ਜੋੜਿਆ ਜਾ ਸਕਦਾ ਹੈ ਜੋ ਲਾਭਪਾਤਰੀ ਦੇ ਮਾਪਦੰਡਾਂ ਨੂੰ ਸਿੱਧੇ ਐਪਲੀਕੇਸ਼ਨ 'ਤੇ ਟ੍ਰਾਂਸਫਰ ਕਰਦਾ ਹੈ ਅਤੇ ਕੋਈ ਵੀ ਐਂਟਰੀ ਖੁਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪਲੀਕੇਸ਼ਨ ਐਪ 'ਤੇ ਦਰਜ ਕੀਤੇ ਗਏ ਜ਼ਰੂਰੀ ਤੱਤਾਂ ਦੇ ਅਧਾਰ 'ਤੇ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਕੇ ਉੱਚਿਤ ਫੈਸਲਾ ਲੈਣ ਵਿੱਚ ਮਦਦ ਕਰਦੀ ਹੈ ਅਤੇ ਏ.ਐਨ.ਐਮ. ਲਈ ਕਾਰਜ ਯੋਜਨਾ, ਐਮ,ਸੀ.ਪੀ. ਕਾਰਡ ਅਤੇ ਡੈਸ਼ਬੋਰਡ ਤਿਆਰ ਕਰਨ ਵਿੱਚ ਵੀ ਮਦਦ ਕਰਦੀ ਹੈ।
ਮੰਤਰੀ ਨੇ ਕਿਹਾ ਕਿ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਐਮ.ਓ. ਐਪ ਵਿੱਚ ਦੇਖ ਸਕਦੇ ਹਨ, ਜਿਸ ਨਾਲ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ ਅਤੇ ਐਮ.ਓ. ਵੱਲੋਂ ਕੀਤੇ ਗਏ ਇਲਾਜ ਨੂੰ ਐਪ 'ਤੇ ਅਪਲੋਡ ਕੀਤਾ ਜਾ ਸਕਦਾ ਹੈ, ਜੋ ਕਿ ਐਪਲੀਕੇਸ਼ਨ ਦੀ ਵਰਤੋਂ ਕਰਦੇ ਹੋਏ ਸਬੰਧਤ ਏ.ਐਨ.ਐਮ. ਕੋਲ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਲੇਬਰ ਰੂਮ ਵਿੱਚ ਐਪ 'ਤੇ ਸਾਰੀਆਂ ਜ਼ਰੂਰੀ ਚੀਜ਼ਾਂ ਨੂੰ ਰਿਕਾਰਡ ਕੀਤਾ ਜਾ ਸਕਦਾ ਹੈ ਜਿਸ ਨਾਲ ਕਿਸੇ ਵੀ ਖ਼ਤਰੇ ਜਾਂ ਵੱਡੀ ਸਹੂਲਤ ਵਿੱਚ ਰੈਫਰ ਕਰਨ ਦੀ ਜ਼ਰੂਰਤ ਦਾ ਪਤਾ ਲਗਾਇਆ ਜਾ ਸਕਦਾ ਹੈ।
ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ 'ਤੇ ਜ਼ੋਰ ਦਿੱਤਾ ਅਤੇ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਮਿਆਰੀ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਵਜੋਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਦੱਸਣਯੋਗ ਹੈ ਕਿ ਇਸ ਐਪ ਨੂੰ ਸ਼ੁਰੂਆਤੀ ਤੌਰ 'ਤੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਇਸਦੇ ਨਤੀਜਿਆਂ ਦੇ ਅਧਾਰ 'ਤੇ ਇਸ ਦਾ ਵਿਸਤਾਰ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਮਾਵਾਂ ਲਈ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਕੇ ਘੱਟ ਵਜਨ ਵਾਲੇ ਬੱਚਿਆਂ ਦੇ ਜਨਮ ਵਿੱਚ 10 ਫ਼ੀਸਦੀ ਤੱਕ ਕਮੀ ਲਿਆਉਣਾ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ