Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ

November 26, 2024 09:31 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦਰਮਿਆਨ 27 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

ਕੈਬਨਿਟ ਮੰਤਰੀ ਸੌਂਦ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਦੌਰਾ ਕੀਤਾ ਜਾਵੇਗਾ, ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਹੋਰਨਾਂ ਵੱਲੋਂ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ "ਵਿਕਸਿਤ ਭਾਰਤ @ 2047" ਹੈ।

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ 'ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਅਮ੍ਰਿਤ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ 'ਚ ਨਾਮਵਰ ਗਾਇਕ ਲਖਵਿੰਦਰ ਵਡਾਲੀ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ