Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Education

ਡਾ. ਬੀ. ਆਰ. ਅੰਬੇਦਕਰ ਕਾਲਜ ਰੋਸ਼ਨਵਾਲਾ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ

November 27, 2024 03:02 PM
SehajTimes
ਭਵਾਨੀਗੜ੍ਹ : ਨੇੜਲੇ ਪਿੰਡ ਰੋਸ਼ਨਵਾਲਾ ਦੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਸਰਕਾਰੀ ਕਾਲਜ ਵਿਖੇ ਪਿ੍ਰੰਸੀਪਲ ਪ੍ਰੋ. ਰਚਨਾ ਭਾਰਦਵਾਜ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨੂੰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਕਈ ਰੋਮਾਂਚਿਕ ਅਤੇ ਸਿੱਖਣ ਵਾਲੀਆਂ ਸਰਗਰਮੀਆਂ ਦਾ ਆਯੋਜਨ ਕੀਤਾ ਗਿਆ, ਜਿੰਨ੍ਹਾਂ ਨੇ ਵਿਦਿਆਰਥੀਆਂ ਵਿਚ ਸੰਵਿਧਾਨ ਅਤੇ ਇਸਦੀ ਮਹੱਤਤਾ ਨੂੰ ਸਮਝਣ ਅਤੇ ਮਨਾਉਣ ਦਾ ਇੱਕ ਵਿਸ਼ੇਸ਼ ਮੌਕਾ ਦਿੱਤਾ।
ਪਹਿਲੀ ਸਰਗਰਮੀ ਸੰਸਦੀ ਸੈਸ਼ਨ ਸੀ, ਜਿਸ ਵਿੱਚ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਅਤੇ ਉਸਦੀਆਂ ਵੱਖ ਵੱਖ ਧਾਰਾਵਾਂ ’ਤੇ ਚਰਚਾ ਕੀਤੀ। ਦੂਜੀ ਸਰਗਰਮੀ ‘‘ਨੁੱਕੜ ਨਾਟਕ’’ ਸੀ ਜਿਸ ਵਿਚ ਵਿਦਿਆਰਥੀਆਂ ਨੇ ਮਹਿਲਾਵਾਂ ਦੇ ਹੱਕਾਂ ਨੂੰ ਲੈ ਕੇ ਸਮਾਜ ਵਿਚ ਮੌਜੂਦ ਰੁਕਾਵਟਾਂ ਅਤੇ ਸੰਸਕ੍ਰਿਤਿਕ ਧਾਰਨਾਵਾਂ ਨੂੰ ਪ੍ਰਦਰਸ਼ਿਤ ਕੀਤਾ। ਤੀਜੀ ਸਰਗਰਮੀ ‘ਕੁਇਜ਼ ਕੰਪਟੀਸ਼ਨ’ ਸੀ ਜਿਸ ਵਿਚ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ, ਉਸਦੀਆਂ ਧਾਰਾਵਾਂ ਅਤੇ ਇਤਿਹਾਸਿਕ ਮਹੱਤਤਾ ਬਾਰੇ ਪ੍ਰਸ਼ਨਾਂ ਦੇ ਜਵਾਬ ਦਿੱਤੇ।
ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੰਵਿਧਾਨ ਦੇ ਪ੍ਰਤੀ ਜਾਗਰੂਕਤਾ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਜਿੰਮੇਵਾਰੀਆਂ ਬਾਰੇ ਸੂਝੀ ਸਮਝ ਦੇਣਾ ਸੀ। ਕਾਲਜ ਦੇ ਪ੍ਰਿੰਸੀਪਲ ਨੇ ਸਮਾਰੋਹ ਦੇ ਅੰਤ ਵਿਚ ਕਿਹਾ, ‘‘ਸੰਵਿਧਾਨ ਦੀ ਸਮਝ ਸਾਡੇ ਲਈ ਬਹੁਤ ਮਹੱਤਵਪੂਰਨ ਹੈ, ਅਤੇ ਅਸੀਂ ਇਸ ਪ੍ਰਕਾਰ ਦੀਆਂ ਸਰਗਰਮੀਆਂ ਦੁਆਰਾ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਜਿੰਮੇਵਾਰੀਆਂ ਦੀ ਪੂਰੀ ਸਮਝ ਦਿੰਦੇ ਹਾਂ।’’ ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਸਮੂਹ ਟੀਚਿੰਗ ਸਟਾਫ, ਨਾਨ ਟੀਚਿੰਗ ਸਟਾਫ ਮੈਂਬਰਜ਼ ਵੀ ਹਾਜਰ ਸਨ ਅਤੇ ਸੰਵਿਧਾਨ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਅੰਤ ਵਿਚ ਪ੍ਰੋਗਰਾਮ ਦੇ ਪ੍ਰਬੰਧਕ ਅਸਿ. ਪ੍ਰਫੈਸਰ ਸਵੇਤਾ ਚੰਦਵਾਨੀ (ਪੋਲਟੀਕਲ ਸਾਇੰਸ) ਨੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਅਖੀਰ ਵਿਚ ਸਪਥ ਲੈਣ ਤੋਂ ਬਾਅਦ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ