Friday, October 03, 2025

National

ਭਾਰਤ ਸਰਕਾਰ ਨੇ ਕੋਰੋਨਾ ਦੇ ਇਲਾਜ ਲਈ ਪਲਾਜ਼ਮਾ ਥੈਰੇਪੀ ਨੂੰ ਹਟਾਇਆ

May 18, 2021 10:49 AM
SehajTimes

ਨਵੀਂ ਦਿੱਲੀ : ਭਾਰਤ ਸਰਕਾਰ ਨੇ Corona Virus ਦੇ ਇਲਾਜ ਲਈ ਅਸਰਦਾਰ ਮੰਨੀ ਜਾਂਦੀ plasma therapy ਨੂੰ ਕਲੀਨੀਕਲ ਮੈਨੇਜਮੈਂਟ ਪ੍ਰੋਟੋਕੋਲ ਤੋਂ ਹਟਾ ਦਿੱਤਾ ਹੈ। ਖ਼ਬਰ ਮੁਤਾਬਕ, ਏਮਜ਼/ਆਈਸੀਐੱਮਆਰ ਕੋਵਿਡ-19 ਨੈਸ਼ਨਲ ਟਾਸਕ ਫੋਰਸ/ਸਾਂਝੀ ਨਿਗਰਾਨ ਕਮੇਟੀ, ਸਿਹਤ ਅਤੇ ਪਰਿਵਰਾ ਭਲਾਈ ਮੰਤਰਾਲੇ, ਭਾਰਤ ਸਰਕਾਰ ਨੇ ਬਾਲਗ਼ ਕੋਵਿਡ-19 ਦੇ ਮਰੀਜ਼ਾਂ ਲਈ ਕਲੀਨੀਕਲ ਦਿਸ਼ਾ ਨਿਰਦੇਸ਼ 'ਚ ਸੋਧ ਕੀਤੀ ਹੈ ਅਤੇ ਕੌਨਵੈਲਸੈਂਟ ਪਲਾਜ਼ਮਾ ਨੂੰ ਹਟਾ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਬਿਆਨ ਇੱਕ ਰਿਕਵਰੀ (RECOVERY) ਟ੍ਰਾਇਲ ਦੇ ਸਿੱਟਿਆਂ ਦੇ ਤਿੰਨ ਦਿਨਾਂ ਬਾਅਦ ਸਾਹਮਣੇ ਆਇਆ ਹੈ।
ਇਹ ਪ੍ਰੀਖਣ ਹਸਪਤਾਲ ਵਿੱਚ ਭਰਤੀ ਕੋਵਿਡ-19 ਦੇ ਮਰੀਜ਼ਾਂ ਦਾ ਕੌਨਵੈਲਸੈਂਟ ਪਲਾਜ਼ਮਾ ਦੇ ਅਸਰਦਾਰ ਹੋਣ ਦੇ ਨਤੀਜਿਆਂ ਲਈ ਬੇ-ਤਰਤੀਬੇ ਢੰਗ ਨਾਲ ਕੀਤਾ ਗਿਆ ਸਭ ਤੋਂ ਵੱਡਾ ਪ੍ਰੀਖਣ ਸੀ, ਜੋ ਦਿ ਲਾਨਸੈਂਟ ਜਨਰਲ ਵਿੱਚ ਛਪਿਆ ਸੀ। ਅਧਿਐਨ ਤੋਂ ਪਤਾ ਲੱਗਾ ਹੈ ਕਿ ਇਸ ਨਾਲ 28 ਦਿਨਾਂ ਵਿੱਚ ਮੌਤ ਦਰ ਘੱਟ ਨਹੀਂ ਹੋਈ। ਖੋਜਕਾਰਾਂ ਦਾ ਕਹਿਣਾ ਹੈ, ਕੋਵਿਡ-19 ਦੇ ਹਸਪਤਾਲ ਵਿੱਚ ਮਰੀਜ਼ਾਂ 'ਚ ਹਾਈ ਟਾਈਟਰ ਕੌਨਵੈਲਸੈਂਟ ਪਲਾਜ਼ਮਾ ਨੇ ਬਚਾਅ ਜਾਂ ਹੋਰ ਨਿਰਧਾਰਤ ਕਲੀਨਿਕਲ ਨਤੀਜਿਆਂ ਵਿੱਚ ਕੋਈ ਸੁਧਾਰ ਨਹੀਂ ਹੋਇਆ। ਪਲਾਜਮਾ ਵਿੱਚ Corona virus ਲਾਗ਼ ਤੋਂ ਠੀਕ ਹੋਏ ਮਰੀਜ਼ ਦੇ ਖੂਨ ਨੂੰ ਐਸਪਰੇਸਿਸ (asperses) ਪ੍ਰਕਿਰਿਆ ਰਾਹੀਂ ਲਿਆ ਜਾਂਦਾ ਹੈ। ਇਸ ਨੂੰ ਇੱਕ ਅਜਿਹੀ ਤਕਨੀਕੀ ਦੇ ਰੂਪ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ ਜਿਸ ਰਾਹੀਂ ਖੂਨ ਵਿੱਚੋਂ ਪਲਾਜ਼ਮਾ ਜਾਂ ਪਲੇਟਲੈਟਸ ਵਰਗੇ ਹਿੱਸੇ ਨੂੰ ਕੱਢ ਲਿਆ ਜਾਂਦਾ ਹੈ ਅਤੇ ਬਾਕੀ ਖੂਨ, ਖੂਨਦਾਨੀ ਦੇ ਸਰੀਰ ਵਿੱਚ ਵਾਪਸ ਪਾ ਦਿੱਤਾ ਜਾਂਦਾ ਹੈ। ਇਥੇ ਦਸ ਦਈਏ ਕਿ ਇਸ ਤੋਂ ਪਹਿਲਾਂ ਇਹ ਗੱਲ ਕਾਫ਼ੀ ਮਸ਼ਹੂਰ ਹੋ ਗਈ ਸੀ ਕਿ ਪਲਾਜ਼ਮਾ ਥੈਰਪੀ ਨਾਲ ਕੋਰੋਨਾ ਵਾਇਰਸ ਦਾ ਇਲਾਜ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੇ ਟ੍ਰਾਇਲ ਭਾਰਤ ਸਣੇ ਪੰਜਾਬ ਵਿਚ ਵੀ ਕੀਤੇ ਗਏ ਸਨ। ਇਸ ਦੇ ਨਤੀਜੇ ਜੋ ਵੀ ਨਿਕਲੇ ਸਨ ਸਹੀ ਜਾਂ ਗਲਤ ਪਰ ਕੁੱਝ ਪੀ ਸਪਸ਼ਟ ਨਹੀ ਸੀ ਹੋ  ਸਕਿਆ।

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ