Tuesday, October 14, 2025

Chandigarh

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

November 27, 2024 08:50 PM
ਅਮਰਜੀਤ ਰਤਨ

ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦੇ ਸਹਿਯੋਗੀ ਯੂ.ਐਸ.ਏ. ਅਧਾਰਤ ਲਾਲਾ ਬੈਨੀਪਾਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਸੌਂਪਿਆ ਗਿਆ ਸੀ ਜ਼ਿੰਮਾ: ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ

ਚੰਡੀਗੜ੍ਹ : ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ – ਫਰੀਦਕੋਟ 'ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ