Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

November 27, 2024 09:01 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ । ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ ਛੂਹੇਗਾ। ਸ੍ਰੀ ਭਗਤ ਨੇ ਵਾਈਸ ਚੇਅਰਮੈਨ ਨੂੰ ਉਨ੍ਹਾਂ ਦੇ ਹਰ ਯਤਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਵਾਈਸ ਚੇਅਰਮੈਨ ਸ੍ਰੀ ਹੰਸ ਨੇ ਆਹੁੱਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖਾਦੀ ਬੋਰਡ ਇੱਕ ਅਹਿਮ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਢੰਗ ਅਤੇ ਕੁਸ਼ਲਤਾ ਨਾਲ ਕਰਨ ਲਈ ਵਿਸੇਸ ਜ਼ੋਰ ਦਿੱਤਾ ਜਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਕੌਲ,ਕਾਲਾ ਪ੍ਰਧਾਨ, ਬਾਬਾ ਰਾਜ ਕੁਮਾਰ ਤੋਂ ਇਲਾਵਾ ਸੁਦਰਸ਼ਨ, ਧਰਮਿੰਦਰ ਕੁਮਾਰ, ਸੰਨੀ ਹੰਸ, ਆਰੀਅਨ, ਇਸੂ ਗਿੱਲ ਅਤੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ