Thursday, December 12, 2024
BREAKING NEWS
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

Haryana

ਕੈਬੀਨੇਟ ਮੰਤਰੀ ਅਨਿਲ ਵਿਜ ਵੱਲੋਂ ਨਿਰਮਾਣ ਮਜਦੂਰਾਂ ਲਈ ਵਿਸ਼ੇਸ਼ ਸਹਾਇਤਾ ਦਾ ਐਲਾਨ

November 28, 2024 01:45 PM
SehajTimes

ਚੰਡੀਗੜ੍ਹ : ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਆਪਣੇ ਦਫਤਰ ਵਿਚ ਇਕ ਮਹਤੱਵਪੂਰਨ ਐਲਾਨ ਕਰਦੇ ਹੋਏ ਕਿਹਾ ਕਿ ਕੌਮੀ ਰਾਜਧਾਨੀ ਖੇਤਰ ਵਿਚ ਨਿਰਮਾਣ ਗਤੀਵਿਧੀਆਂ 'ਤੇ ਲਗਾਏ ਗਏ ਪਾਬੰਦੀ ਦੇ ਕਾਰਨ ਪ੍ਰਭਾਵਿਤ ਮਜਦੂਰਾਂ ਨੂੰ ਸਰਕਾਰ ਵੱਲੋਂ ਹਫਤਾਵਾਰ ਗੁਜਾਰਾ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਜਦੂਰਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ।ਇਹ ਫੈਸਲਾ ਪਿਛਲੇ ਦਿਨਾਂ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਾਂ ਤਹਿਤ ਕੀਤਾ ਗਿਆ ਹੈ, ਜਿਸ ਵਿਚ ਐਨਸੀਆਰ ਖੇਤਰ ਵਿਚ ਹਵਾ ਗੁਣਵੱਤਾ ਦੇ ਗੰਭੀਰ ਸ਼੍ਰੇਣੀ ਵਿਚ ਪਹੁੰਚ ਜਾਣ ਕਾਰਲ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (ਗ੍ਰੇਪ) ਦਾ ਚੌਥਾ ਪੜਾਅ ਲਾਗੂ ਕੀਤਾ ਗਿਆ ਸੀ। ਇਸੀ ਪੜਾਅ ਤਹਿਤ ਸਾਰੇ ਨਿਰਮਾਣ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਪਾਬੰਦੀ ਕਾਰਨ ਵੱਡੀ ਗਿਣਤੀ ਵਿਚ ਮਜਦੂਰਾਂ ਦੀ ਆਜੀਵਿਕਾ ਪ੍ਰਭਾਵਿਤ ਹੋਈ ਹੈ। ਸ੍ਰੀ ਅਨਿਲ ਵਿਜ ਨੇ ਕਿਹਾ ਕਿ ਇੰਨ੍ਹਾਂ ਮਜਦੂਰਾਂ ਨੂੰ ਸਰਕਾਰ ਵੱਲੋਂ ਹਫਤਾਵਾਰ ਗੁਜਾਰਾ ਭੱਤਾ ਪ੍ਰਦਾਨ ਕੀਤਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਰੋਜਾਨਾ ਦੀਆਂ ਜਰੂਰਤਾਂ ਨੂੰ ਪੁਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇੰਨ੍ਹਾਂ ਮਜਦੂਰਾਂ ਦੇ ਨਾਲ ਖੜੇ ਹਨ ਅਤੇ ਇਹ ਯਕੀਨੀ ਕਰਾਂਗੇ ਕਿ ਉਨ੍ਹਾਂ ਦੀ ਆਰਥਿਕ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕੇ। ਇਹ ਭੱਤਾ ਸਿੱਧੇ ਮਜਦੂਰਾਂ ਦੇ ਬੈਂਕ ਖਾਤਿਆਂ ਵਿਚ ਪਾਇਆ ਜਾਵੇਗਾ। ਕਿਰਤ ਮੰਤਰੀ ਨੇ ਕਿਹਾ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਉਹ ਇਸ ਯੋਜਨਾ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਅਤੇ ਮਜਦੂਰਾਂ ਤਕ ਸਹਾਇਤਾ ਪਹੁੰਚਾਉਣਾ ਯਕੀਨੀ ਕਰਨ। ਸਰਕਾਰ ਦੀ ਇਸ ਪਹਿਲ ਨਾਲ ਹਜਾਰਾਂ ਨਿਰਮਾਣ ਮਜਦੂਰਾਂ ਨੂੰ ਰਾਹਤ ਮਿਲੇਗੀ , ਜੋ ਪਾਬੰਦੀਆਂ ਕਾਰਨ ਆਪਣੇ ਕੰਮ ਤੋਂ ਵਾਂਝੇ ਹੋ ਗਏ ਸਨ।

Have something to say? Post your comment

 

More in Haryana

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਸੂਬੇ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂ ਕਰਨ 'ਤੇ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ

ਹਰਿਆਣਾ ਦੀ ਧਰਤੀ ਤੋਂ ਮਹਿਲਾਵਾਂ ਦੇ ਸ਼ਸ਼ਕਤੀਕਰਣ ਦੀ ਨਵੀਂ ਉੜਾਨ, ਪ੍ਰਧਾਨ ਮੰਤਰੀ ਨੇ ਦੇਸ਼ਵਿਆਪੀ ਬੀਮਾ ਸਖੀ ਯੋਜਨਾ ਦੀ ਕੀਤੀ ਸ਼ੁਰੂਆਤ

ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਨੇ ਬਦਲੀ ਹਰਿਆਣਾ ਦੀ ਤਸਵੀਰ, ਅੱਜ ਦਾ ਹਰਿਆਣਾ ਮਹਿਲਾ ਸ਼ਸ਼ਕਤੀਕਰਣ ਦਾ ਸੁਨਹਿਰਾ ਉਦਾਹਰਣ : ਨਾਇਬ ਸਿੰਘ ਸੈਣੀ

ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਪਵਿੱਤਰ ਗ੍ਰੰਥ ਗੀਤਾ ਦੇ ਮਹਾਪੂਜਨ ਦੇ ਨਾਲ ਹੋਇਆ ਕੌਮਾਂਤਰੀ ਗੀਤਾ ਮਹੋਤਸਵ : 2024 ਦਾ ਆਗਾਜ਼

ਮੁੱਖ ਸਕੱਤਰ ਨੇ ਕੀਤਾ ਰਾਜ ਦੇ ਕਰਮਚਾਰੀਆਂ ਨੂੰ ਆਭਾ ਆਈਡੀ ਬਨਵਾਉਣ ਦੀ ਅਪੀਲ

31 ਦਸੰਬਰ ਤਕ ਰਾਸ਼ਨ ਡਿਪੂਆਂ ਵਿਚ ਮਿਲੇਗਾ ਨਵੰਬਰ ਮਹੀਨੇ ਦਾ ਬਕਾਇਆ ਸਰੋਂ ਜਾਂ ਸੂਰਜਮੁਖੀ ਤੇਲ : ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਰਾਜੇਸ਼ ਨਾਗਰ

ਵੱਖ-ਵੱਖ ਸੂਬਿਆਂ ਦੀ ਕਲਾ ਦੇ ਸੰਗਮ ਦੇ ਵਿਚ ਕਲਾਕਾਰਾਂ ਨੇ ਦਿੱਤੀ ਸ਼ਾਨਦਾਰ ਨਾਚਾਂ ਦੀ ਪੇਸ਼ਸ਼ੀ

ਭੂਮੀ ਪੂਜਨ ਦੇ ਨਾਲ ਓਪਨ ਏਅਰ ਥਇਏਟਰ ਤੇ ਓਡੀਟੋਰਿਅਮ ਦੇ ਨਿਰਮਾਣ ਦਾ ਖੇਤੀਬਾੜੀ ਮੰਤਰੀ ਨੇ ਕੀਤਾ ਉਦਘਾਟਨ

ਜਨਸਮਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਕਰਨ ਅਧਿਕਾਰੀ : ਸਿਹਤ ਮੰਤਰੀ ਆਰਤੀ ਸਿੰਘ ਰਾਓ