Thursday, December 18, 2025

Chandigarh

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

November 28, 2024 03:02 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ‘ਚ ਰਾਜਨੀਤੀ ‘ਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ‘ਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ‘ਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ‘ਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।

ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ‘ਚ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ‘ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ