Sunday, November 02, 2025

Malwa

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

November 28, 2024 04:43 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਸਰਕਾਰ ਵੱਲੋਂ 1.88 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਉਕਤ ਆਈ ਟੀ ਆਈ ਦੀ ਨੁਹਾਰ ਬਦਲਣ ਲਈ ਲਗਭਗ 7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਇੱਕ ਮਿਸਾਲ ਕਾਇਮ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 1962 ਵਿੱਚ ਹੋਂਦ ਵਿੱਚ ਆਈ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਦੀ ਸਾਂਭ ਸੰਭਾਲ ਲਈ ਕਿਸੇ ਵੀ ਸਰਕਾਰ ਵੱਲੋਂ ਕਦਮ ਨਹੀਂ ਚੁੱਕਿਆ ਗਿਆ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਢਾਈ ਸਾਲਾਂ ਦੇ ਸਮੇਂ ਦੌਰਾਨ ਜਿੱਥੇ 3.28 ਕਰੋੜ ਰੁਪਏ ਇਸ ਆਈਟੀਆਈ ਦੀ ਮੁਰੰਮਤ ਅਤੇ ਅਪਗਰੇਡੇਸ਼ਨ ਲਈ ਖਰਚੇ ਗਏ ਉੱਥੇ ਹੀ 1.88 ਕਰੋੜ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਉਣ ਦੇ ਕਾਰਜ ਆਰੰਭੇ ਗਏ ਜੋ ਮੁਕੰਮਲ ਹੋਣ ਤੋਂ ਬਾਅਦ ਸਟੇਡੀਅਮ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਈਟੀਆਈ ਦੇ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਲਈ 1.66 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਜੋ ਕਿ ਜਲਦੀ ਹੀ ਜਾਰੀ ਹੋ ਜਾਵੇਗੀ। ਉਹਨਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਵਿੱਚ ਬਾਸਕਟਬਾਲ, ਵਾਲੀਬਾਲ, ਬੈਡਮਿੰਟਨ, ਲਾਅਨ ਟੈਨਿਸ, ਕ੍ਰਿਕਟ, 200 ਮੀਟਰ ਟਰੈਕ, ਵਾਕਿੰਗ ਟਰੈਕ ਦੇ ਨਾਲ ਨਾਲ ਖਿਡਾਰੀਆਂ ਦੇ ਵਾਹਨਾਂ ਦੀ ਪਾਰਕਿੰਗ, ਬਾਥਰੂਮ ਬਲਾਕ, ਸਕਿਉਰਟੀ ਰੂਮ, ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਅਤੇ ਲਾਈਟਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਰਾਮ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਬਾਂਸਲ, ਗੁਰਚਰਨ ਸਿੰਘ ਸਰਪੰਚ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਰਾਮ ਕੁਮਾਰ, ਆਸ਼ੀਸ਼ ਜੈਨ, ਮਨੀ ਸਰਾਉ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ